ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ ਡੱਲਾ ਸਾਹਿਬ ਪੁੱਜਣ ’ਤੇ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸੁੰਦਰ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਤਹਿਤ ਸਜਾਇਆ ਗਿਆ। ਸੁੰਦਰ ਬੈਂਡ ਰਾਹੀਂ ਧਾਰਮਿਕ ਧੁੰਨਾਂ ਬਿਖੇਰਦੇ ਹੋਏ ਨਗਰ ਕੀਰਤਨ ਨੂੰ ਹੋਰ ਚਾਰ ਚੰਨ ਲਾਏ। ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ, ਲੋਹੀਆਂ ਚੁੰਗੀ ਰੋਡ ਰਾਹੀਂ ਪਿੰਡ ਦੀਪੇਵਾਲ, ਲੋਹੀਆਂ ਫਾਟਕ ਰੋਡ, ਪਿੰਡ ਫੱਤੂਵਾਲ, ਪਿੰਡ ਡੱਲਾ ਸਾਹਿਬ ਵਿਖੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਪੁੱਜ ਕੇ ਸੰਪੰਨ ਹੋਇਆ। ਅਰੰਭਤਾ ਦੀ ਅਰਦਾਸ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਕੀਤੀ ਗਈ। ਨਗਰ ਕੀਰਤਨ ਮੌਕੇ ਸੁੰਦਰ ਪਾਲਕੀ ਦੇ ਪਿੱਛੇ ਵੱਡੀ ਗਿਣਤੀ ਵਿੱਚ ਬੀਬੀਆਂ ਵੱਲੋਂ ਹਰਜਸ ਕੀਰਤਨ ਕੀਤਾ ਗਿਆ ਤੇ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸਮੁੱਚੇ ਰਸਤੇ ਵਿੱਚ ਸੰਗਤਾਂ ਨੂੰ ਨਿਹਾਲ ਕੀਤਾ। ਵਿਸ਼ਾਲ ਨਗਰ ਕੀਰਤਨ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਵਾਸਤੇ ਲੰਗਰ ਲਗਾਏ ਗਏ। ਇਸ ਮੌਕੇ ਮੀਰੀ ਪੀਰੀ ਗਤਕਾ ਅਖਾੜਾ ਦੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਮਨਪ੍ਰੀਤ ਸਿੰਘ ਡੱਲਾ ਪ੍ਰਚਾਰਕ ਕਥਾਵਾਚਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ ਕਮ ਇੰਚਾਰਜ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ, ਭਾਈ ਕਰਨੈਲ ਸਿੰਘ ਕੋਮਲ ਢਾਡੀ ਜਥਾ, ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ, ਢਾਡੀ ਭਾਈ ਰਣਜੀਤ ਸਿੰਘ ਰਾਣਾ, ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੇ ਵਿਦਿਆਰਥੀਆਂ ਵੱਲੋਂ ਹਰਜਸ ਸੁਣਾ ਕੇ ਸੰਗਤਾਂ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਐੱਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਨੇਜਰ ਭਾਈ ਕੁਲਵਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਹਰਜਿੰਦਰ ਸਿੰਘ ਵਿਰਕ, ਨਰਿੰਦਰ ਸਿੰਘ ਖਿੰਡਾ, ਸੁਰਜੀਤ ਸਿੰਘ ਡੱਲਾ ਤੇ ਹੋਰਾਂ ਵੱਲੋਂ ਨਗਰ ਕੀਰਤਨ ਦੇ ਪਹੁੰਚਣ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਅਵਤਾਰ ਸਿੰਘ, ਮੀਤ ਮੈਨੇਜਰ ਚੈਂਚਲ ਸਿੰਘ, ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਐਡੀਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਸਾਬਕਾ ਮੀਤ ਸਕੱਤਰ ਚਾਨਣ ਸਿੰਘ ਦੀਪੇਵਾਲ, ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਹਰਜਿੰਦਰ ਸਿੰਘ, ਰਾਜਾ ਗੁਰਪ੍ਰੀਤ ਸਿੰਘ ਸੇਵਾਦਾਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ, ਜਥੇਦਾਰ ਦਿਲਬਾਗ ਸਿੰਘ ਗਿੱਲ, ਸਰਵਣ ਸਿੰਘ ਚੱਕਾਂ, ਰਣਜੀਤ ਸਿੰਘ ਠੱਟਾ, ਹਰਜਿੰਦਰ ਸਿੰਘ ਵਿਰਕ, ਸੁਖਜਿੰਦਰ ਸਿੰਘ, ਕਰਨਜੀਤ ਸਿੰਘ ਆਹਲੀ ਕਥਾਵਾਚਕ, ਖਜ਼ਾਨਚੀ ਸੁਖਵਿੰਦਰ ਸਿੰਘ, ਸਹਾਇਕ ਖਜ਼ਾਨਚੀ ਜਸਵਿੰਦਰ ਸਿੰਘ, ਸਲਵੰਤ ਸਿੰਘ ਸਟੋਰ ਪਵਨਦੀਪ ਸਿੰਘ ਸਹਾਇਕ ਖਜ਼ਾਨਚੀ, ਕੀਪਰ, ਜਥੇਦਾਰ ਬਾਬਰ ਸਿੰਘ, ਬਾਬਾ ਬਲਦੇਵ ਸਿੰਘ, ਬਖਸ਼ੀਸ ਸਿੰਘ, ਗੁਰਭੇਜ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਮੁਖਤਿਆਰ ਸਿੰਘ, ਪ੍ਰਧਾਨ ਰਘਬੀਰ ਸਿੰਘ, ਬੀਬੀ ਜਸਵਿੰਦਰ ਕੌਰ, ਮੀਡੀਆ ਇੰਚਾਰਜ ਸੁਖਜਿੰਦਰ ਸਿੰਘ ਭਗਤ ਪੁਰ, ਦਿਆਲ ਸਿੰਘ ਦੀਪੇਵਾਲ, ਭਾਈ ਅਵਤਾਰ ਸਿੰਘ ਨਲ੍ਹ, ਬੀਬੀ ਬਲਜੀਤ ਕੌਰ ਕਮਾਲਪੁਰ, ਦਿਆਲ ਸਿੰਘ ਦੀਪੇਵਾਲ, ਡਾ ਗੁਰਦੇਵ ਸਿੰਘ, ਬਲਦੇਵ ਸਿੰਘ ਖਾਲਸਾ ਟਾਇਰ ਵਾਲੇ, ਅਕਾਊਂਟੈਂਟ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ, ਹਰਜਿੰਦਰ ਸਿੰਘ ਜਹਾਂਗੀਰ, ਹਰਪ੍ਰਿਤਪਾਲ ਸਿੰਘ ਵਿਰਕ, ਡਾ. ਦਵਿੰਦਰ ਸਿੰਘ ਬੱਬੂ, ਜਥੇਦਾਰ ਗੁਰਦੇਵ ਸਿੰਘ ਖਾਲਸਾ, ਨਿਰਮਲਪਾਲ ਸਿੰਘ ਬਵੇਜਾ, ਮੁਖਤਿਆਰ ਸਿੰਘ ਫੌਜੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।