ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 557ਵੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
---ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ : ਜਥੇਦਾਰ ਡੋਗਰਾਂਵਾਲ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਸਤਨਾਮ ਸਿੰਘ ਤੇ ਭਾਈ ਮੋਹਕਮ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਨਗਰ ਕੀਰਤਨ ਰਮਨੀਕ ਚੌਂਕ, ਮਾਰਕਫੈੱਡ ਚੌਕ, ਗੋਪਾਲ ਪਾਰਕ, ਕੋਟੂ ਚੌਕ, ਸਿਟੀ ਥਾਣਾ ਚੌਕ, ਕਾਇਮਪੁਰਾ, ਪੁਰਾਣੀ ਸਬਜ਼ੀ ਮੰਡੀ, ਸਦਰ ਬਾਜ਼ਾਰ, ਜਲੌਖਾਨਾ ਚੌਕ, ਸ਼ਾਲੀਮਾਰ ਬਾਗ ਤੋਂ ਹੁੰਦਿਆਂ ਗੁਰਦੁਆਰਾ ਸਾਹਿਬ ਕੋਤਵਾਲੀ, ਸੱਤ ਨਾਰਾਇਣ ਮੰਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਕਚਹਿਰੀ ਚੌਕ ਤੋਂ ਹੁੰਦੇ ਵਾਪਸ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲ ਕੇ ਮਨੁੱਖੀ ਜੀਵਨ ਦੇ ਮਨੋਰਥ ਨੂੰ ਪਾਇਆ ਜਾ ਸਕਦਾ ਹੈ। ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਖਾਲਸਾਈ ਵਿਰਾਸਤੀ ਜੌਹਰ ਦਿਖਾਏ। ਫੁੱਲਾਂ ਨਾਲ ਸਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਵਾਲੀ ਬੱਸ ਤੇ ਬੈਂਡ ਟੀਮਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸ਼ਬਦ ਚੌਕੀ ਜਥੇ, ਇਸਤਰੀ ਸਤਿਸੰਗ ਸਭਾ ਤੇ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸ਼ਬਦ ਕੀਰਤਨ ਰਾਹੀਂ ਵਾਤਾਵਰਨ ਨੂੰ ਖਾਲਸਾਈ ਰੰਗਤ ਦਿੱਤੀ। ਸ਼ਾਲੀਮਾਰ ਬਾਗ ਨਜ਼ਦੀਕ ਸੁਆਮੀ ਆਨੰਦ ਗਿਰੀ ਮਹਾਰਾਜ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲ ਸਾਹਿਬ ਭੇਟ ਕੀਤਾ। ਨਗਰ ਕੀਰਤਨ ਦੌਰਾਨ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ, ਫੁੱਲਾਂ ਦੀ ਵਰਖਾ ਕਰਕੇ ਤੇ ਸੁਵਾਗਤੀ ਗੇਟ ਬਣਾ ਕੇ, ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ। ਜਥੇਦਾਰ ਡੋਗਰਾਂਵਾਲ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਭੇਜੀ ਤੇ ਗੁਰਮਤਿ ਆਧਾਰਿਤ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਨਗਰ ਕੀਰਤਨ ਦੌਰਾਨ ਭਾਈ ਮੋਹਕਮ ਸਿੰਘ ਇੰਚਾਰਜ ਸਟੇਟ ਗੁਰਦੁਆਰਾ ਸਾਹਿਬ ਨੇ ਸਮੂਹ ਲੰਗਰ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਹਿਯੋਗੀ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪੰਜਾਬ ਪੁਲਿਸ ਦੀ ਸਮੁੱਚੀ ਟੀਮ ਵੱਲੋਂ ਸਿਟੀ ਥਾਣਾ ਮੁਖੀ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਦੀ ਸਮਾਪਤੀ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਤੇ 24 ਨਵੰਬਰ ਨੂੰ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਭਾਈ ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਪਵਨਦੀਪ ਸਿੰਘ, ਜਸਬੀਰ ਸਿੰਘ, ਸੁਖਰਾਜ ਸਿੰਘ, ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਦੀਪਕ ਸਲਵਾਨ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਦਵਿੰਦਰ ਸਿੰਘ ਦੇਵ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਅਮਰਜੀਤ ਸਿੰਘ ਸਡਾਨਾ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਗੁਰਪ੍ਰੀਤ ਸਿੰਘ ਬੱਬਲੂ, ਜਥੇਦਾਰ ਰਛਪਾਲ ਸਿੰਘ ਸਿਟੀ ਕੇਬਲ, ਅਰਵਿੰਦਰ ਜੀਤ ਸਿੰਘ ਸੂਰੀ, ਵਰਿਆਮ ਸਿੰਘ ਕਪੂਰ, ਭਾਈ ਨਵਜੀਤ ਸਿੰਘ ਰਾਜੂ, ਭਾਈ ਹਰਵੰਤ ਸਿੰਘ ਸਚਦੇਵਾ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਸਵਰਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਜਤਿੰਦਰ ਸਿੰਘ, ਸਿੰਘ, ਹਰਦਿਆਲ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਮਹਿੰਦਰ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਭਾਈ ਹਰਜੀਤ ਸਿੰਘ ਭਾਟੀਆ, ਗਗਨਦੀਪ ਸਿੰਘ, ਭਾਈ ਹਰਬੰਸ ਸਿੰਘ ਬੱਤਰਾ, ਸੁਰਜੀਤ ਸਿੰਘ ਵਿੱਕੀ, ਜਸਪ੍ਰੀਤ ਸਿੰਘ ਸਚਦੇਵਾ, ਗੁਰਮੀਤ ਸਿੰਘ, ਯਸ਼ਪਾਲ ਸਿੰਘ, ਹਰਜਿੰਦਰ ਸਿੰਘ, ਹਰਦਿਆਲ ਸਿੰਘ, ਸੁਰਿੰਦਰਪਾਲ ਸਿੰਘ, ਉਪਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ, ਭਾਈ ਹਰਜੀਤ ਸਿੰਘ ਭਾਟੀਆ, ਪਰਮਿੰਦਰ ਸਿੰਘ, ਗੁਰਮੇਲ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਲਖਬੀਰ ਸਿੰਘ ਸਾਹੀ, ਸਾਹਿਬਦੀਪ ਸਿੰਘ, ਭਾਈ ਸੁਰਿੰਦਰ ਸਿੰਘ ਵਾਲੀਆ, ਅਮਰਜੀਤ ਸਿੰਘ ਥਿੰਦ, ਪ੍ਰੀਤਪਾਲ ਸਿੰਘ ਸੋਨੂੰ, ਮਨਜੀਤ ਸਿੰਘ, ਕਥਾਵਾਚਕ ਭਾਈ ਹਰਵਿੰਦਰ ਸਿੰਘ, ਸੁਰਜੀਤ ਸਿੰਘ, ਭਾਈ ਗੁਰਮੇਜ ਸਿੰਘ ਸਮੇਤ ਸਮੂਹ ਸੰਗਤ ਹਾਜ਼ਰ ਸੀ।