ਅੱਜ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ : ਅਜੈ ਮਹਿਤਾ
ਸ਼੍ਰੀ ਰਾਮ ਨੌਮੀ ਮੌਕੇ ਤੇ ਅੱਜ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ : ਅਜੈ ਮਹਿਤਾ
Publish Date: Mon, 23 Mar 2026 06:59 PM (IST)
Updated Date: Mon, 23 Mar 2026 07:01 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼ਿਵ ਸੈਨਾ ਅਖੰਡ ਭਾਰਤ ਤੇ ਵਿਸ਼ਵ ਹਿੰਦੂ ਸੰਘ ਵੱਲੋਂ ਮੰਗਲਵਾਰ, 24 ਮਾਰਚ ਨੂੰ ਸ਼੍ਰੀ ਰਾਮ ਨੌਮੀ ਦੇ ਮੌਕੇ ’ਤੇ ਇਕ ਵਿਸ਼ਾਲ ਤੇ ਸ਼ਾਨਦਾਰ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਅਖੰਡ ਭਾਰਤ ਤੇ ਵਿਸ਼ਵ ਹਿੰਦੂ ਸੰਘ ਦੇ ਕੌਮੀ ਪ੍ਰਧਾਨ ਅਜੈ ਮਹਿਤਾ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੁਪਹਿਰ 3:00 ਵਜੇ ਸ਼੍ਰੀ ਮੌਨੀ ਬਾਬਾ ਮੰਦਰ, ਦਾਣਾ ਮੰਡੀ, ਫਗਵਾੜਾ ਤੋਂ ਸ਼ੁਰੂ ਹੋਵੇਗੀ ਤੇ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਤੋਂ ਹੁੰਦੇ ਹੋਏ ਵਾਪਸ ਦਾਣਾ ਮੰਡੀ ਦੇ ਮੌਨੀ ਬਾਬਾ ਮੰਦਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੋਭਾ ਯਾਤਰਾ ਵਿਚ ਪਹੁੰਚ ਕੇ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਬਾਜ਼ਾਰਾਂ ਤੇ ਮਾਰਕੀਟ ਕਮੇਟੀਆਂ ਨੂੰ ਸ਼ੋਭਾ ਯਾਤਰਾ ਦਾ ਸਵਾਗਤ ਕਰਣ ਤੇ ਫੁੱਲਾਂ ਦੀ ਵਰਖਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਵੱਖ-ਵੱਖ ਸੰਗਠਨਾਂ ਨੂੰ ਰਾਸਤੇ ਵਿਚ ਲੰਗਰ ਤੇ ਠੰਢੇ ਪੀਣ ਵਾਲੇ ਪਾਣੀ ਦੇ ਸਟਾਲ ਲਗਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਸੰਦੀਪ ਵਰਮਾ, ਰਾਜਿੰਦਰ ਵਰਮਾ ਤੇ ਰੂਬਲ ਥੰਮਨ ਵੀ ਹਾਜ਼ਰ ਸਨ।