- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਇਆ

ਹਰਵੰਤ ਸਚਦੇਵਾ ਪੰਜਾਬੀ ਜਾਗਰਣ
ਕਪੂਰਥਲਾ : ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਅਤੇ ਗੁਰਮਤਿ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ ਅਕਾਲੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਲਿਟਲ ਏਂਜਲਸ ਕੋ-ਐਡ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਤੇ ਭਾਈ ਹਰਵਿੰਦਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਸਾਂਝ ਪਾਉਂਦਿਆਂ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਇਤਿਹਾਸ ਵਿਚ ਇਕ ਇਨਕਲਾਬੀ ਰਹਿਬਰ ਹੋਏ ਹਨ, ਜਿਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਨਕਲਾਬੀ ਤੇ ਇਤਿਹਾਸਕ ਤਬਦੀਲੀ ਲਿਆਂਦੀ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਸੰਗਤਾਂ ਨੂੰ ਦੱਸਿਆ ਕਿ ਦਸਮੇਸ਼ ਪਿਤਾ ਨੇ ਖਾਲਸੇ ਦੀ ਸਿਰਜਣਾ ਕਰਕੇ ਸੰਸਾਰ ਵਿਚੋਂ ਮਨੁੱਖੀ ਵਿਤਕਰੇ ਮਿਟਾ ਸਭਨਾਂ ਨੂੰ ਬਰਾਬਰੀ ਬਖਸ਼ੀ। ਸਮੂਹ ਪ੍ਰਬੰਧਕਾਂ ਨੇ ਰਾਗੀ ਸਿੰਘਾਂ, ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਹੁਤ ਹੀ ਥੋੜ੍ਹੇ ਸਮੇ ਵਿਚ ਧਰਮ, ਰਾਜਨੀਤੀ ਅਤੇ ਸਮਾਜਿਕ ਖੇਤਰ ਵਿਚ ਅਲੌਕਿਕ ਅਤੇ ਅਸਚਰਜਤਾ ਵਾਲੇ ਮਹਾਨ ਕਾਰਜ ਕੀਤੇ ਜੋਕਿ ਸਮੂਹ ਜਗਤ ਲਈ ਪ੍ਰੇਰਨਾਸ੍ਰੋਤ ਹਨ। ਗੁਰੂ ਗੋਬਿੰਦ ਸਿੰਘ ਜੀ ਦੀ ਨੂਰਾਨੀ ਤੇ ਅਗੰਮੀ ਸ਼ਖਸੀਅਤ ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ। ਸੰਗਤਾਂ ਦਾ ਧੰਨਵਾਦ ਕਰਦਿਆਂ ਇੰਚਾਰਜ ਭਾਈ ਮੋਹਕਮ ਸਿੰਘ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 21 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਇਸ ਮੌਕੇ ਦਵਿੰਦਰ ਸਿੰਘ ਦੇਵ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸ਼ਮਸ਼ੇਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਜੋਧ ਸਿੰਘ ਉਂਕਾਰ ਸਿੰਘ, ਬੋਹੜ ਸਿੰਘ, ਸੁਰਜੀਤ ਸਿੰਘ ਵਿੱਕੀ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸੁਖਦੇਵ ਸਿੰਘ ਕਾਦੂਪੁਰ, ਜਗਜੀਤ ਸਿੰਘ ਸ਼ੰਮੀ, ਅਮਰਜੀਤ ਸਿੰਘ ਥਿੰਦ, ਹਰਦੇਵ ਸਿੰਘ ਔਜਲਾ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਅਮਰਜੀਤ ਸਿੰਘ ਸਡਾਨਾ, ਮਨਮੋਹਨ ਸਿੰਘ, ਜਸਬੀਰ ਸਿੰਘ, ਪਰਮਿੰਦਰ ਸਿੰਘ ਹੈਪੀ, ਹਰਕਮਲ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਗੁਰਪ੍ਰੀਤ ਸਿੰਘ ਬੱਬਲੂ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਉਂਕਾਰ ਸਿੰਘ, ਹਰਸਿਮਰਨ ਸਿੰਘ, ਲਖਵੀਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਅਜੀਤ ਸਿੰਘ, ਉਪਿੰਦਰ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ, ਸੁਖਰਾਜ ਸਿੰਘ, ਸੁਰਜੀਤ ਪਾਲ ਸਿੰਘ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਦਸਮੇਸ਼ ਸੇਵਕ ਜਥਾ, ਸ਼ਬਦ ਚੌਕੀ ਜਥਾ, ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਆਦਿ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਹਾਜ਼ਰ ਸਨ।