ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਇਆ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਕਰਵਾਇਆ
Publish Date: Sun, 05 Jul 2026 10:18 PM (IST)
Updated Date: Sun, 05 Jul 2026 10:20 PM (IST)
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਨੂਰਾਨੀ ਤੇ ਅਗੰਮੀ ਸ਼ਖਸੀਅਤ ਦੁਨੀਆ ਦੇ ਇਤਿਹਾਸ ’ਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ : ਭਾਈ ਸਤਨਾਮ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਨੌਜਵਾਨ ਸੇਵਕ ਸਭਾ ਦੇ ਉਪਰਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਜੱਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਅਤੇ ਗੁਰਮਤਿ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ, ਗੁਰੂ ਨਾਨਕ ਨਿਸ਼ਕਾਮ ਕੀਰਤਨੀ ਜੱਥਾ, ਭਾਈ ਸ਼ੇਰ ਸਿੰਘ ਕਪੂਰਥਲਾ ਅਤੇ ਪ੍ਰੋਫੈਸਰ ਜਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਧਰਮ, ਰਾਜਨੀਤੀ ਅਤੇ ਸਮਾਜਿਕ ਖੇਤਰ ਵਿਚ ਅਲੌਕਿਕ ਅਤੇ ਅਸਚਰਜਤਾ ਵਾਲੇ ਮਹਾਨ ਕਾਰਜ ਕੀਤੇ ਜੋ ਕਿ ਸਮੂਹ ਜਗਤ ਲਈ ਪ੍ਰੇਰਨਾਸ੍ਰੋਤ ਹਨ। ਪ੍ਰਕਾਸ਼ ਪੁਰਬ ਦੀ ਵਧਾਈ ਭੇਜਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਸਿੰਘ ਜੀ ਦੀ ਨੂਰਾਨੀ ਤੇ ਅਗੰਮੀ ਸ਼ਖਸੀਅਤ ਦੁਨੀਆ ਦੇ ਇਤਿਹਾਸ ਵਿਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ। ਸੰਗਤਾਂ ਦਾ ਧੰਨਵਾਦ ਕਰਦਿਆਂ ਇੰਚਾਰਜ ਭਾਈ ਮੋਹਕਮ ਸਿੰਘ ਅਤੇ ਸਟੇਜ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਖਰਾਜ ਸਿੰਘ, ਭਾਈ ਮਨਮੋਹਨ ਸਿੰਘ, ਭਾਈ ਨਵਜੀਤ ਸਿੰਘ ਰਾਜੂ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ,ਜੋਧ ਸਿੰਘ ਉਂਕਾਰ ਸਿੰਘ, ਬੋਹੜ ਸਿੰਘ, ਸੁਰਜੀਤ ਸਿੰਘ ਵਿੱਕੀ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਅਮਰਜੀਤ ਸਿੰਘ ਸਡਾਨਾ, ਸੁਰਜੀਤ ਸਿੰਘ ਸਡਾਨਾ, ਮਨਮੋਹਨ ਸਿੰਘ, ਜਸਬੀਰ ਸਿੰਘ, ਪਰਮਿੰਦਰ ਸਿੰਘ ਹੈਪੀ, ਹਰਕਮਲ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਗੁਰਪ੍ਰੀਤ ਸਿੰਘ ਬੱਬਲੂ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਉਂਕਾਰ ਸਿੰਘ, ਹਰਸਿਮਰਨ ਸਿੰਘ, ਲਖਵੀਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਅਜੀਤ ਸਿੰਘ, ਉਪਿੰਦਰ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਦਸਮੇਸ਼ ਸੇਵਕ ਜਥਾ, ਸ਼ਬਦ ਚੌਕੀ ਜੱਥਾ, ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਆਦਿ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਹਾਜ਼ਰ ਸਨ।