ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਭਰਵਾਂ ਸੁਆਗਤ

ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਚਾਹ-ਪਕੌੜੇ ਤੇ ਫਰੂਟ ਦੇ ਲੰਗਰ ਲਗਾਏ
ਹਰਵੰਤ ਸਚਦੇਵਾ ਪੰਜਾਬੀ ਜਾਗਰਣ
ਕਪੂਰਥਲਾ : ਅਨੋਖੇ ਅਮਰ ਸ਼ਹੀਦ, ਮਹਾਨ ਤਪੱਸਵੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੀ ਪ੍ਰਬੰਧਕੀ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭਿਤ ਨਗਰ ਕੀਰਤਨ ਦੇ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਵਿਖੇ ਪਹੁੰਚਣ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਤੇ ਗੁਰਦੁਆਰਾ ਭੁਪਾਲ ਜਠੇਰੇ ਵੱਲੋਂ ਪ੍ਰਬੰਧਕ ਹਰਭਜਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਅਤੇ ਭਾਈ ਹਰਜਿੰਦਰ ਸਿੰਘ ਨੇ ਪੰਜ ਪਿਆਰੇ ਸਹਿਬਾਨ ਨੂੰ ਸਿਰੋਪਾਓ ਵੀ ਦਿੱਤੇ। ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ, ਸਵਾਗਤੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ ਗਿਆ ਤੇ ਚਾਹ-ਪਕੌੜਿਆਂ ਤੇ ਫਰੂਟ ਦਾ ਲੰਗਰ ਵੀ ਲਗਾਇਆ ਗਿਆ। ਉਪਰੰਤ ਨਗਰ ਕੀਰਤਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਸਬਜ਼ੀ ਮੰਡੀ, ਸੱਤ ਨਰਾਇਣ ਬਾਜ਼ਾਰ, ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਨਜ਼ਦੀਕ ਦੇਵੀ ਤਲਾਬ, ਮਾਡਲ ਟਾਊਨ, ਅਜੀਤਨਗਰ, ਕਰਤਾਰਪੁਰ ਰੋਡ, ਚੁੰਗੀ ਕਰਤਾਰਪੁਰ, ਡਿਫੈਂਸ ਕਲੋਨੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸਮਾਪਤ ਹੋਇਆ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਾਲੀ ਬੱਸ ਅਲੌਕਿਕਤਾ ਭਰਪੂਰ ਸੀ। ਬੀਬੀਆਂ ਦੇ ਸ਼ਬਦ ਚੌਂਕੀ ਜਥਿਆਂ ਨੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਰਸਤੇ ਵਿਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆ ਹੈੱਡ ਗ੍ਰੰਥੀ ਗਿਆਨੀ ਸੁਖਵੰਤ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਧਾਰਮਿਕ ਸਮਾਗਮਾਂ ਵਿਚ ਢਾਡੀ ਜਥਾ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਭਾਈ ਸਤਪਾਲ ਸਿੰਘ, ਕਰਤਾਰ ਸਿੰਘ, ਗੁਰਮੇਲ ਸਿੰਘ, ਦਲਬੀਰ ਸਿੰਘ, ਦੀਦਾਰ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਮੇਲ ਸਿੰਘ ਚੰਦੀ, ਅਮਰੀਕ ਸਿੰਘ, ਬਲਵੀਰ ਸਿੰਘ, ਪ੍ਰਦੀਪ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਕਰਨੈਲ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ, ਦਲੀਪ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਚਤਰ ਸਿੰਘ, ਤਜਿੰਦਰ ਸਿੰਘ, ਪਰਵਿੰਦਰ ਸਿੰਘ, ਮਲਕੀਤ ਸਿੰਘ, ਕੈਪਟਨ ਜੋਗਿੰਦਰ ਸਿੰਘ, ਜਸਬੀਰ ਸਿੰਘ ਖ਼ਾਲਸਾ, ਜਸਪਾਲ ਸਿੰਘ ਖੁਰਾਣਾ, ਸੁਰਿੰਦਰਪਾਲ ਸਿੰਘ, ਦਿਲਬਾਗ ਸਿੰਘ, ਦੀਦਾਰ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ ਸ਼ਾਹੀ, ਰਛਪਾਲ ਸਿੰਘ, ਵਿਨੋਦ ਕੁਮਾਰ, ਹਰਸਿਮਰਨ ਸਿੰਘ, ਗੁਰਕਮਲ ਸਿੰਘ, ਸਾਹਿਬ ਦੀਪ ਸਿੰਘ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਕੀਰਤ ਸਿੰਘ, ਮਨਕੀਰਤ ਸਿੰਘ, ਸਤਬੀਰ ਸਿੰਘ, ਸੁਰਿੰਦਰ ਸਿੰਘ, ਹਰਭਜਨ ਸਿੰਘ, ਬੀਬੀ ਸੰਤੋਸ਼ ਕੌਰ ਭਾਟੀਆ, ਲਖਬੀਰ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਸੋਨੀਆ ਭਾਟੀਆ, ਕੁਲਵਿੰਦਰ ਕੌਰ, ਧੰਨਪ੍ਰੀਤ ਸਿੰਘ ਭਾਟੀਆ ਸਮੇਤ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਸਮੂਹ ਬੀਬੀਆਂ ਤੇ ਸੰਗਤਾਂ ਹਾਜ਼ਰ ਸਨ।