ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਧੂਮਧਾਮ ਨਾਲ ਸਜਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ
Publish Date: Wed, 02 Sep 2026 08:15 PM (IST)
Updated Date: Thu, 03 Sep 2026 04:04 AM (IST)
ਕੈਪਸ਼ਨ-02ਪੀਐਚਜੀ18 ਸ਼ੋਭਾ ਯਾਤਰਾ ਦੌਰਾਨ ਐਮ ਪੀ ਡਾ: ਰਾਜ ਕੁਮਾਰ ਚੱਬੇਵਾਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਕੈਪਸ਼ਨ-02ਪੀਐਚਜੀ19 ਸ਼ੋਭਾ ਯਾਤਰਾ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਕੈਪਸ਼ਨ-02ਪੀਐਚਜੀ20 ਸ਼ੋਭਾ ਯਾਤਰਾ ਦੌਰਾਨ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ ਕੈਂਥ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਕੈਪਸ਼ਨ-02ਪੀਐਚਜੀ21, 02ਪੀਐਚਜੀ22 ਸ਼ੋਭਾ ਯਾਤਰਾ ਦੌਰਾਨ ਸਜਾਈਆਂ ਝਾਕੀਆਂ ਦੀਆਂ ਤਸਵੀਰਾਂ। * ਵੱਖ-ਵੱਖ ਲੰਗਰ ਕਮੇਟੀਆਂ ਨੇ ਥਾਂ-ਥਾਂ ’ਤੇ ਵੱਖ-ਵੱਖ ਪਕਵਾਨਾਂ ਤੇ ਫਲਾਂ ਦੇ ਲੰਗਰ ਲਗਾਏ * ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਜੀਵਨ ਨਾਲ ਸਬੰਧਤ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਤੀ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਧੂਮਧਾਮ ਨਾਲ ਸਜਾਈ ਗਈ। ਜਾਣਕਾਰੀ ਦਿੰਦਿਆਂ ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਤੀ ਦੇ ਪ੍ਰਧਾਨ ਅਰੁਣ ਖੋਸਲਾ ਸਾਬਕਾ ਮੇਅਰ ਨੇ ਦੱਸਿਆ ਸਮੂਹ ਮੰਦਰ ਕਮੇਟੀਆਂ, ਸਨਾਤਨ ਸਮਾਜ ਨਾਲ ਜੁੜੀਆਂ ਸਾਰੀਆਂ ਹੀ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਇਹ ਸ਼ੋਭਾ ਯਾਤਰਾ ਹਰ ਸਾਲ ਵਾਂਗ ਸ੍ਰੀ ਮੋਨੀ ਬਾਬਾ ਮੰਦਰ ਪੁਰਾਣੀ ਦਾਣਾ ਮੰਡੀ ਤੋਂ ਸ਼ੁਰੂ ਹੋਈ। ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਜੀ.ਟੀ. ਸਰਵਿਸ ਲੇਨ, ਗੁਰੂ ਹਰਗੋਬਿੰਦ ਨਗਰ, ਸੈਂਟਰਲ ਟਾਊਨ, ਮੰਡੀ ਰੋਡ, ਗੁੜ ਮੰਡੀ, ਗਾਂਧੀ ਚੌਕ, ਬਾਂਸਾਵਾਲਾ ਬਾਜਾਰ, ਗਉਸ਼ਾਲਾ ਬਾਜਾਰ, ਨਾਈਆਂ ਚੌਕ, ਸਰਾਏ ਰੋਡ, ਬੰਗਾ ਰੋਡ ਤੋਂ ਹੁੰਦੇ ਹੋਏ ਵਾਪਸ ਮੋਨੀ ਬਾਬਾ ਮੰਦਰ ਵਿਖੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਦੇ ਸਵਾਗਤ ’ਚ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਥਾਂ-ਥਾਂ ’ਤੇ ਵੱਖ-ਵੱਖ ਪਕਵਾਨਾਂ ਤੇ ਫਲ ਫਰੂਟ ਦੇ ਲੰਗਰ ਲਗਾਏ ਗਏ। ਮਾਰਕੀਟ ਕਮੇਟੀਆਂ ਵੱਲੋਂ ਸਵਾਗਤੀ ਗੇਟ ਬਣਾ ਕੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਵੀ ਕੀਤਾ ਗਿਆ। ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਰਾਧਾ ਰਾਣੀ ਨਾਲ ਸਬੰਧਤ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸ਼ਹਿਰ ਦੀਆਂ ਸ਼ਖ਼ਸੀਅਤਾਂ ਸਿਆਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਮਾਜ ਸੇਵਿਕਾ ਅਨੀਤਾ ਸੋਮਪ੍ਰਕਾਸ਼ ਕੈਂਥ, ਹਰਜੀਮਾਨ, ਮੇਅਰ ਰਾਮਪਾਲ ਨੇ ਸ਼ੋਭਾ ਯਾਤਰਾ ’ਚ ਸ਼ਾਮਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵੱਲੋਂ ਸ਼ਿਆਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।