ਗੁ: ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Sat, 28 Nov 2026 08:16 PM (IST)
Updated Date: Sat, 28 Nov 2026 08:19 PM (IST)
ਗੁਰੂ ਸਾਹਿਬਾਨਾਂ ਤੇ ਸੰਤ ਮਹਾਂਪੁਰਸ਼ਾਂ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਸਭ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ : ਸੰਤ ਬਾਬਾ ਲੀਡਰ ਸਿੰਘ ਜੀ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਰਮਨੀਕ ਧਰਤੀ ਪਿੰਡ ਬਲੇਰ ਖਾਨਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਵਾਤਾਵਰਣ ਪ੍ਰੇਮੀ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਦੀ 7ਵੀਂ ਸਾਲਾਨਾ ਯਾਦ ਚ ਮਹਾਨ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਵੇਰੇ 10 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਸਜਾਏ ਵਿਸ਼ਾਲ ਦੀਵਾਨਾਂ ਚ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਮਨਵੀਰ ਸਿੰਘ ਪਹੁਵਿੰਡ ਐੱਮਏ ਢਾਡੀ ਜਥਾ, ਗਿਆਨੀ ਜਸਬੀਰ ਸਿੰਘ ਕੋਹਾਲਾ ਕਥਾਵਾਚਕ ਤੇ ਨੱਥੂਚਾਹਲ ਵਾਲਿਆਂ ਦੇ ਢਾਡੀ ਜਥੇ ਨੇ ਕੀਰਤਨ, ਕਥਾ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਨੇ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਤੇ ਸੰਤ ਮਹਾਪੁਰਸ਼ਾਂ ਦੇ ਮਾਰਗ ਤੇ ਚੱਲਣ ਤੇ ਬਾਣੀ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਤੇ ਭਾਈ ਜਤਿੰਦਰ ਸਿੰਘ ਤੁੜ ਨੇ ਨਿਭਾਈ। ਸਮਾਗਮ ਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਬਾਬਾ ਅਮਰੀਕ ਸਿੰਘ ਖੂਖਰੈਣ ਵਾਲੇ, ਸੰਤ ਬਾਬਾ ਮਹਾਤਮਾ ਮੁਨੀ ਖੈੜਾ ਬੇਟ, ਬਾਬਾ ਬਲਦੇਵ ਕ੍ਰਿਸ਼ਨ ਸਿੰਘ ਗਿੱਲਾਂ ਵਾਲੇ, ਬਾਬਾ ਸ਼ਿੰਦਾ ਸਿੰਘ ਛਾਉਣੀ ਨਿਹੰਗ ਸਿੰਘਾਂ ਭਿੱਖੀਵਿੰਡ, ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਗੁਰਚਰਨ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਜਲੰਧਰ, ਗਿਆਨੀ ਸਤਨਾਮ ਸਿੰਘ ਜੋਗੇਵਾਲ, ਬਾਬਾ ਗੁਰਮੇਜ਼ ਸਿੰਘ ਸੈਦਰਾਣਾ ਸਾਹਿਬ ਬਿੱਲੀ ਬੜੈਚ, ਬਾਬਾ ਬਖਸ਼ੀਸ਼ ਸਿੰਘ ਫਜਲਾਬਾਦ, ਜਥੇਦਾਰ ਇੰਦਰ ਸਿੰਘ ਖੀਰਾਂਵਾਲੀ, ਮੌਲਵੀ ਅਹਿਮਦ ਘਣੀਏ ਕੇ, ਬਾਬਾ ਹਰਜੀਤ ਸਿੰਘ ਗੁਰਦੁਆਰਾ ਦਮਦਮਾ ਸਾਹਿਬ ਠੱਠਾ ਪੁਰਾਣਾ, ਬਾਬਾ ਹੀਰਾ ਸਿੰਘ, ਬਾਬਾ ਸੁੱਖਾ ਸਿੰਘ ਲੰਗਰਾਂ ਵਾਲੇ, ਭਾਈ ਕਰਮਜੀਤ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਦਵਿੰਦਰ ਸਿੰਘ ਸੈਫਲਾਬਾਦ, ਚਰਨਜੀਤ ਸਿੰਘ ਚੰਨਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਮਲਵਿੰਦਰ ਸਿੰਘ ਚਾਹਲ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸੁਖਦੇਵ ਸਿੰਘ ਕਾਦੂਪੁਰ, ਗਗਨ ਬਲੇਰ, ਗੁਰਦਿਆਲ ਸਿੰਘ ਕੇਸਰਪੁਰ, ਅੰਮ੍ਰਿਤਪਾਲ ਸਿੰਘ ਸਿੱਧੂ,ਜਸਜੀਤ ਸਿੰਘ ਜੱਗਾ ਬਾਬਾ, ਲਖਵਿੰਦਰ ਸਿੰਘ ਡੋਗਰਾਂਵਾਲਾ, ਹਰਜਿੰਦਰ ਸਿੰਘ ਖਾਲਸਾ, ਜਸਵੀਰ ਸਿੰਘ ਟੌਹਰ, ਮਾਸਟਰ ਸੁਖਜਿੰਦਰ ਸਿੰਘ ਗੋਲਡੀ, ਗੁਰਮੇਜ ਸਿੰਘ ਬਲੇਰ, ਲੱਖੀ ਕੋਹਾਲਾ, ਹਾਜ਼ਰ ਸਨ।