ਗੌਰਮਿੰਟ ਇੰਪਲਾਇਜ਼ ਕਲਾਸ ਫੌਰ ਯੂਨੀਅਨ ਨੇ ਲੰਗਰ ਲਗਾਇਆ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਗੌਰਮਿੰਟ ਇੰਮਪਲਾਇਜ ਕਲਾਸ ਫੌਰ ਯੂਨੀਅਨ ਵੱਲੋਂ ਲੰਗਰ ਲਗਾਇਆ ਗਿਆ
Publish Date: Sat, 24 Oct 2026 09:28 PM (IST)
Updated Date: Sat, 24 Oct 2026 09:31 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਭਾਈਚਾਰੇ ਲਈ ਨਹੀਂ, ਸਮੁੱਚੀ ਮਾਨਵਤਾ ਲਈ ਕਲਿਆਣਕਾਰੀ ਹਨ। ਰਿਸ਼ੀਆਂ, ਮੁਨੀਆਂ ਤੇ ਰੱਬ ਦੇ ਅਵਤਾਰਾਂ ਨੂੰ ਕਿਸੇ ਧਰਮ ਜਾਂ ਭਾਈਚਾਰੇ ਨਾਲ ਜੋੜਨਾ ਤਰਕਪੂਰਨ ਨਹੀਂ ਹੈ, ਕਿਉਂਕਿ ਉਨ੍ਹਾਂ ਦੀਆਂ ਸਿੱਖਿਆਵਾਂ ਧਰਮ, ਜਾਤ, ਭਾਈਚਾਰੇ ਤੋਂ ਉੱਪਰ ਉੱਠ ਕੇ ਪੂਰੀ ਮਨੁੱਖਤਾ ਲਈ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਇੰਪਲਾਇਜ਼ ਕਲਾਸ ਫ਼ੌਰ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ ਨੇ ਵਿਸ਼ਾਲ ਸ਼ੋਭਾ ਯਾਤਰਾ ਦਾ ਕਚਹਿਰੀ ਚੌਂਕ ਵਿਖੇ ਸੁਆਗਤ ਕਰਨ ਮੌਕੇ ਕੀਤਾ। ਇਸ ਮੌਕੇ ਸਮੁੱਚੇ ਮੈਂਬਰਾਂ ਦੇ ਉਪਰਾਲਿਆਂ ਸਦਕਾ ਫਰੂਟ, ਜੂਸ ਤੇ ਪੇਸਟਰੀਆ ਦਾ ਲੰਗਰ ਲਗਾਇਆ ਗਿਆ ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਭਾਈ ਨਰਿੰਦਰ ਸਿੰਘ ਚੀਮਾ, ਜਨਰਲ ਸਕੱਤਰ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਭਾਰਤੀ ਜੀਵਨ ਬੀਮਾ ਨਿਗਮ ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ, ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਵਿਸ਼ਾਲ ਰਾਜਪੂਤ, ਗੋਲਡੀ, ਰਿੰਕੂ ਕਾਲੀਆ, ਬਾਬਾ ਤੀਰਥ ਨਾਥ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ, ਗੁਰਮੁਖ ਸਿੰਘ ਢੋਡ, ਡਾ. ਭੀਮ ਰਾਓ ਅੰਬੇਡਕਰ ਲਾਇਬ੍ਰੇਰੀ, ਖੋਜੇਵਾਲ ਦੇ ਸਮੂਹ ਮੈਂਬਰ ਤੇ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।