3 ਨੂੰ ਜਲੰਧਰ ਤੇ ਕਪੂਰਥਲਾ ਤੋਂ ਭਾਰੀ ਜਥਾ ਮਾਨਸਾ ਜਾਵੇਗਾ 3 ਨਵੰਬਰ ਨੂੰ ਜਲੰਧਰ ਤੇ ਕਪੂਰਥਲਾ ਤੋਂ ਭਾਰੀ ਜਥਾ ਮਾਨਸਾ ਜਾਵੇਗਾ: ਬਾਊਪੁਰ, ਜਾਣੀਆ ਤੇ ਮਹੀਂਵਾਲ
Publish Date: Tue, 27 Oct 2026 06:53 PM (IST)
Updated Date: Tue, 27 Oct 2026 06:55 PM (IST)
ਮੀਡੀਆ ਪ੍ਰਚਾਰ ਲਈ ਵਲੰਟੀਅਰਾਂ ਨੂੰ ਟਵਿੱਟਰ ਅਕਾਊਂਟ ਚਲਾਉਣ ਸਬੰਧੀ ਦਿੱਤੀ ਜਾਣਕਾਰੀ 7 ਦਸੰਬਰ ਨੂੰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰਨ ਦਾ ਐਲਾਨ : ਬਾਊਪੁਰ, ਜਾਣੀਆ ਤੇ ਮਹੀਂਵਾਲ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੇ ਪ੍ਰੈੱਸ ਸਕੱਤਰਾਂ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਮਕਬਰਾ, ਸੁਲਤਾਨਪੁਰ ਲੋਧੀ ਵਿਖੇ ਹੋਈ। ਮੀਟਿੰਗ ਵਿੱਚ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮੀਡੀਆ ਰਾਹੀਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਪੰਨੂ ਤੇ ਸੂਬਾ ਮੀਡੀਆ ਇੰਚਾਰਜ ਜਗਪਾਲ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪ੍ਰੈੱਸ ਸਕੱਤਰਾਂ ਤੇ ਵਲੰਟੀਅਰਾਂ ਨੂੰ ਟਵਿੱਟਰ (ਐਕਸ) ਦੀ ਵਰਤੋਂ ਕਰਨ, ਅਕਾਊਂਟ ਬਣਾਉਣ ਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਸਬੰਧੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਕਿ 3 ਨਵੰਬਰ ਨੂੰ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਤੋਂ ਵੱਡਾ ਜਥਾ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੀ ਹਮਾਇਤ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕਰੇਗਾ। ਇਸ ਤੋਂ ਇਲਾਵਾ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਤਿਆਰੀਆਂ ਮੁਕੰਮਲ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸਲਵਿੰਦਰ ਸਿੰਘ ਜਾਣੀਆ, ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਵੀਰ ਸਿੰਘ ਉੱਚਾ, ਜ਼ੋਨ ਪ੍ਰਧਾਨ ਗੁਰਸੇਵਕ ਸਿੰਘ ਸ਼ਿਵਦਿਆਲ, ਜ਼ੋਨ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ, ਜ਼ੋਨ ਪ੍ਰਧਾਨ ਜੋਗਾ ਸਿੰਘ, ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਸੌਨੀ, ਜਗਤਾਰ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ ਸ਼ੇਰਪੁਰ, ਸੁਭਾਸ਼ ਸਿੰਘ, ਗੁਰਵਿੰਦਰ ਸਿੰਘ ਤੇ ਅਰਵਿੰਦ ਸਿੰਘ ਸਮੇਤ ਹੋਰ ਆਗੂ ਤੇ ਵਲੰਟੀਅਰ ਹਾਜ਼ਰ ਸਨ।