- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਰਾਮਗੜ੍ਹ ਵਿਚ ਹੋਈ ਇੱਕ ਵਿਸ਼ਾਲ ਮੀਟਿੰਗ

--ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਕਈ ਗੰਭੀਰ ਮੁੱਦੇ ਉਠਾਏ
ਸੁਖਜਿੰਦਰ ਸਿੰਘ ਮੁਲਤਾਨੀ,ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ
ਬੇਗੋਵਾਲ : ਪਿੰਡ ਰਾਮਗੜ੍ਹ ਵਿਖੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਨੇ ਉਸ ਵੇਲੇ ਰੈਲੀ ਦਾ ਰੂਪ ਧਾਰ ਲਿਆ ਜਦੋ ਹਲਕਾ ਭੁਲੱਥ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੇ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਕਈ ਗੰਭੀਰ ਮੁੱਦੇ ਉਠਾਏ। ਵਿਧਾਇਕ ਖਹਿਰਾ ਨੇ ਦੋਸ਼ ਲਗਾਇਆ ਕਿ ਹਲਕਾ ਭੁਲੱਥ ਵਿੱਚ ਸਿਆਸੀ ਬਦਲਾਖੋਰੀ ਤਹਿਤ ਦੋ ਦਰਜਨ ਤੋਂ ਵੱਧ ਝੂਠੇ ਮੁਕੱਦਮੇ ਦਰਜ ਕੀਤੇ ਗਏ ਹਨ ਤੇ ਇਨ੍ਹਾਂ ਮਾਮਲਿਆਂ ਵਿੱਚ ਕਈ ਮੌਜੂਦਾ ਸਰਪੰਚਾਂ ਤੇ ਹੋਰ ਵਿਅਕਤੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਾਖੋਰੀ ਤੋਂ ਪ੍ਰਭਾਵਿਤ ਲੋਕਾਂ ਨੇ ਅਹਿਦ ਲਿਆ ਹੈ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਜਦੋਂ ਸੱਤਾਧਾਰੀ ਪਾਰਟੀ ਦੇ ਆਗੂ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਆਉਣਗੇ ਤਾਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਹਲਕੇ ਵਿੱਚ ਵਿਕਾਸ ਕਾਰਜਾਂ ਸਬੰਧੀ ਕੀਤੇ ਜਾ ਰਹੇ ਦਾਅਵਿਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਹਲਕੇ ਵਿੱਚ 350 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਚੈਲੇਂਜ ਕੀਤਾ ਕਿ ਇਸ ਸਬੰਧੀ ਵਾਈਟ ਪੇਪਰ ਜਾਰੀ ਕੀਤਾ ਜਾਵੇ, ਜਿਸ ਵਿੱਚ ਹੈੱਡਵਾਈਜ਼ ਤੇ ਪਿੰਡਵਾਰ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਗਈ ਰਾਸ਼ੀ ਦਾ ਪੂਰਾ ਵੇਰਵਾ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਅਸਲੀਅਤ ਦਾ ਪਤਾ ਲੱਗ ਸਕੇ।
ਉਨ੍ਹਾਂ ਦੋਸ਼ ਲਗਾਇਆ ਕਿ ਕਈ ਪਿੰਡਾਂ ਦੇ ਸਰਪੰਚਾਂ ਨੂੰ ਅਜੇ ਤੱਕ ਸਰਬਸੰਮਤੀ ਨਾਲ ਚੁਣੇ ਜਾਣ ਬਦਲੇ ਮਿਲਣ ਵਾਲੇ ਪੰਜ ਲੱਖ ਰੁਪਏ ਵੀ ਨਹੀਂ ਮਿਲੇ ਤੇ ਕਈ ਪਿੰਡਾਂ ਵਿੱਚ ਵਿਕਾਸ ਕਾਰਜ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਕਥਿਤ ਤੌਰ 'ਤੇ ਕਾਂਗਰਸ ਪੱਖੀ ਸਰਪੰਚਾਂ ਤੇ ਪਿੰਡਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਭੁਲੱਥ ਵਿੱਚ ਚਾਰ ਰਿੰਗ ਰੋਡਾਂ ਬਣਾਈਆਂ ਜਾਣਗੀਆਂ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ ਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਅਕਾਲੀ ਦਲ ਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਬੋਲਦਿਆਂ ਉਨ੍ਹਾਂ ਇਸ ਨੂੰ ਸਿਧਾਂਤਾਂ ਤੋਂ ਸੱਖਣੀ ਮੌਕਾਪ੍ਰਸਤੀ ਦੀ ਸਾਂਝ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਇਹ ਮਹਿਸੂਸ ਹੋ ਰਿਹਾ ਸੀ ਕਿ ਉਹ ਇਕੱਲੇ ਚੋਣ ਮੈਦਾਨ ਵਿੱਚ ਕੁਝ ਨਹੀਂ ਕਰ ਸਕਦੀਆਂ, ਜਿਸ ਕਾਰਨ ਉਨ੍ਹਾਂ ਨੇ ਮੁੜ ਗੱਠਜੋੜ ਦਾ ਰਾਹ ਚੁਣਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਅਨੈਤਿਕ ਗੱਠਜੋੜ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਇਸ ਮੌਕੇ ਵਿਧਾਇਕ ਖਹਿਰਾ ਨੇ ਐਲਾਨ ਕੀਤਾ ਕਿ ਆਗਾਮੀ ਚੋਣਾਂ ਦੀਆਂ ਤਿਆਰੀਆਂ ਤੇ ਪਾਰਟੀ ਦੀ ਰਣਨੀਤੀ ਸਬੰਧੀ 30 ਨਵੰਬਰ ਨੂੰ ਦੁਪਹਿਰ 1 ਵਜੇ ਪਿੰਡ ਰਾਮਗੜ੍ਹ ਦੀ ਅਨਾਜ ਮੰਡੀ ਵਿਖੇ ਵੱਡੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਉਨ੍ਹਾਂ ਹਲਕਾ ਭੁਲੱਥ ਦੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਤੇ ਇਲਾਕਾ ਨਿਵਾਸੀਆਂ ਨੂੰ 30 ਨਵੰਬਰ ਦੀ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਰਸ਼ਪਾਲ ਸਿੰਘ ਬੱਚਾਜੀਵੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭੁੱਲਥ, ਕੁਲਬੀਰ ਸਿੰਘ ਖਹਿਰਾ, ਪ੍ਰੀਤਮ ਸਿੰਘ ਚੀਮਾ, ਅਵਤਾਰ ਸਿੰਘ ਵਾਲੀਆ, ਲਖਵਿੰਦਰ ਸਿੰਘ ਹਮੀਰਾ, ਸ਼੍ਰੀ ਨਿਵਾਸ ਕੁਕੂ, ਸਟੀਫਨ ਕਾਲਾ, ਸਰਪੰਚ ਜਗਜੀਤ ਸਿੰਘ ਮੁਦੋਵਾਲ, ਜਸਬੀਰ ਸਿੰਘ ਲਿਟਾਂ, ਸਰਪੰਚ ਨਿਸ਼ਾਨ ਸਿੰਘ ਭਦਾਸ, ਮਾਨ ਸਿੰਘ ਅਕਾਲਾ, ਵੇਦ ਪ੍ਰਕਾਸ਼ ਖੁਰਾਣਾ, ਸੁਰਿੰਦਰ ਕੁਮਾਰ ਕੱਕੜ, ਬਾਬਾ ਹਰਜੀਤ ਗਿਰੀ ਮਕਸੂਦਪੁਰ, ਹਰਵਿੰਦਰ ਸਿੰਘ ਜੈਦ, ਜੋਗਾ ਸਿੰਘ ਬਾਜਵਾ ਇਬਰਾਹੀਮਵਾਲ, ਨਿਰਮਲ ਸਿੰਘ ਮੰਡ, ਮਨਜੀਤ ਸਿੰਘ ਜੱਗਾ, ਅਮਰੀਕ ਸਿੰਘ ਬੋਪਾਰਾਏ, ਮਾਨ ਸਿੰਘ ਅਕਾਲਾ, ਸੰਜੀਵ ਸ਼ਰਮਾ ਢਿਲਵਾਂ, ਸੁਖਪਾਲ ਸਿੰਘ ਮੰਨਾ, ਅੰਗਰੇਜ਼ ਸਿੰਘ, ਬਲਰਾਮ ਸਿੰਘ ਮਾਨ, ਨਿਸ਼ਾਨ ਸਿੰਘ ਭਗਵਾਨਪੁਰ, ਦਿਲਪ੍ਰੀਤ ਸਿੰਘ ਬਾਗੜੀਆਂ, ਪਵਨ ਦੀਪਾ ਨਡਾਲੀ, ਗੁਰਸੇਵਕ ਸਿੰਘ ਲਿਟਾਂ, ਇੰਦਰਜੀਤ ਸਿੰਘ ਖੱਖ, ਪਰਮਜੀਤ ਸਿੰਘ ਕੰਗ, ਹਰਜਿੰਦਰ ਸਿੰਘ ਸਾਹੀ, ਮਹਿੰਦਰ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਵਾਲੀਆ, ਸੁਖਦੇਵ ਰਾਜ ਜੰਗੀ, ਮਨਪ੍ਰੀਤ ਸਿੰਘ ਵਾਲੀਆ, ਨਸੀਬ ਸ਼ਰਮਾ, ਸੂਬੇਦਾਰ ਮੇਜਰ ਜਰਨੈਲ ਸਿੰਘ ਦੋਲੋਵਾਲ, ਧਰਮਿੰਦਰ ਸਿੰਘ ਸਰਪੰਚ ਰਾਮਗੜ੍ਹ, ਯੂਥ ਆਗੂ ਜਰਨੈਲ ਸਿੰਘ ਨੂਰਪੁਰ ਲੁਬਾਣਾ, ਮਾਸਟਰ ਹਰਭਜਨ ਲਾਲ, ਰਾਮ ਸਿੰਘ ਨਡਾਲਾ, ਬਿੱਕਰ ਸਿੰਘ ਮਾਨ, ਅਜਮੇਰ ਸਿੰਘ ਨੰਗਲ ਲੁਬਾਣਾ, ਸਿਮਰਜੀਤ ਸਿੰਘ ਮਿਰਜ਼ਾਪੁਰ, ਮਨਜੀਤ ਕੌਰ ਲਾਲੀਆ, ਸੁਰਿੰਦਰ ਕੱਕੜ ਭੁਲੱਥ, ਸ਼ੈਲੀ ਸੇਠੀ, ਪਰਦੀਪ ਘਈ, ਗੁਰਦੇਵ ਸਿੰਘ, ਵਿਜੇਪਾਲ ਸਿੰਘ, ਜਨਰਲ ਸਕੱਤਰ ਅਮਰੀਕ ਸਿੰਘ ਭੁਲੱਥ ਤੇ ਹੋਰ ਵਰਕਰ ਹਾਜ਼ਰ ਸਨ।