ਪੰਥਕ ਕਾਨਫਰੰਸ ’ਚ ਫਗਵਾੜਾ ਤੋਂ ਵੱਡੀ ਗਿਣਤੀ ’ਚ ਸੰਗਤ ਪੁੱਜੀ
ਰਜਿੰਦਰ ਚੰਦੀ ਅਤੇ ਮੈਨਜਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੰਥਕ ਕਾਨਫਰੰਸ ਵਿਚ ਵੱਡੀ ਗਿਣਤੀ’ਚ ਸੰਗਤ ਪੁੱਜੀ
Publish Date: Sun, 31 May 2026 10:10 PM (IST)
Updated Date: Sun, 31 May 2026 10:11 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026”ਵਿਚ ਦਰਜ ਮੱਦਾਂ ਜਿਨ੍ਹਾਂ ਬਾਰੇ ਸਿੱਖ ਕੌਮ ਵਲੋਂ ਲਗਾਤਾਰ ਇਤਰਾਜ਼ ਕੀਤਾ ਜਾ ਰਿਹਾ ਹੈ, ਸਬੰਧੀ ਵਿਚਾਰ ਕਰਨ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫਰੰਸ ਵਿਚ ਫਗਵਾੜਾ ਹਲਕੇ ਤੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੋਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਮੈਨਜਰ ਨਰਿੰਦਰ ਸਿੰਘ ਦੀ ਦੇਖ-ਰੇਖ ਹੇਠ ਸ਼ਮੂਲੀਅਤ ਕੀਤੀ। ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਬੱਸਾਂ ਤੇ ਗੱਡੀਆਂ ਦੇ ਵੱਡੇ ਕਾਫਲੇ ਨਾਲ ਸੰਗਤ ਬਾਬਾ ਬਕਾਲਾ ਵਿਖੇ ਰਵਾਨਾ ਹੋਈ। ਇਸ ਮੌਕੇ ਰਜਿੰਦਰ ਸਿੰਘ ਚੰਦੀ ਤੇ ਮੈਨੇਜਰ ਨਰਿੰਦਰ ਸਿਘ ਨੇ ਆਖਿਆ ਫਗਵਾੜਾ ਹਲਕੇ ਤੋਂ ਸੰਗਤਾਂ ਦੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਸਰਕਾਰ ਸਿੱਖਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਸਿੱਖ ਬਾਬਾ ਬਕਾਲਾ ਪੁੱਜਾ। ਚੰਦੀ ਤੇ ਮੈਨੇਜਰ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੀ ਅਗਵਾਈ ਕਰਦੇ ਹਨ, ਜਿਨ੍ਹਾਂ ਦੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤਾਂ ਹਰ ਸਿੱਖ ਦੀ ਮੰਗ ਹੈ, ਪ੍ਰੰਤੂ ਇਸ ਕਾਨੂੰਨ ਦੀ ਆੜ ’ਚ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੋਧੇ ਕਨੂੰਨ ਵਿਚ ਕੁਝ ਮੱਦਾਂ ਅਜਿਹੀਆਂ ਹਨ ਜੋ ਸਧਾਰਨ ਸਿੱਖ ਸੰਗਤਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਇਸ ਮੌਕੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਟਕਸਾਲੀ ਐੱਸਸੀ ਅਕਾਲੀ ਆਗੂ ਬਿੰਦਰ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਰਣਜੀਤ ਸਿੰਘ ਜੀਤੀ ਖੇੜਾ, ਬਹਾਦਰ ਸਿੰਘ ਸੰਗਤਪੁਰ, ਜਸਵਿੰਦਰ ਸਿੰਘ ਭਗਤਪੁਰਾ, ਗੁਰਦੀਪ ਸਿੰਘ ਮਾਣਕ, ਸੁਖਨਿੰਦਰ ਸਿੰਘ ਮਾਣਕ, ਜੈਦੀਪ ਸਿੰਘ ਕਥਾਵਾਚਕ, ਢਾਡੀ ਬਲਵੀਰ ਸਿੰਘ ਭੁੱਲਾਰਾਈ, ਰਜਿੰਦਰ ਸਿੰਘ ਖਾਲਸਾ, ਜਸਵੀਰ ਸਿੰਘ ਮੈਂਬਰ ਬਲਾਕ ਸੰਮਤੀ, ਲਾਲ ਸਿੰਘ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਜਸਵੀਰ ਸਿੰਘ ਟਿੱਬੀ, ਭਾਈ ਅੰਮ੍ਰਿਤਪਾਲ ਸਿੰਘ ਗ੍ਰੰਥੀ, ਭਾਈ ਬਲਕਾਰ ਸਿੰਘ ਸੀਕਰੀ, ਭਾਈ ਅਜੀਤ ਸਿੰਘ ਪ੍ਰੇਮਪੁਰ, ਗਿ. ਬਲਬੀਰ ਸਿੰਘ ਭੁੱਲਾਰਾਈ, ਕੁਲਵਿੰਦਰ ਸਿੰਘ ਕਿੰਦਾ, ਅਜਾਇਬ ਸਿੰਘ, ਬਲਦੇਵ ਸਿੰਘ, ਕੁੰਦਨ ਸਿੰਘ, ਸਰਬਜੀਤ ਸਿੰਘ ਕਾਕਾ, ਦਿਲਬਾਗ ਸਿੰਘ, ਮਹਿੰਦਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਅਮਨਿੰਦਰ ਸਿੰਘ ਢੱਡੇ, ਭਾਈ ਬਲਵਿੰਦਰ ਸਿੰਘ ਖੁਰਮਪੁਰ ਤੋ ਇਲਾਵਾ ਵੱਡੀ ਗਿਣਤੀ ’ਚ ਆਗੂ ਹਾਜ਼ਰ ਸਨ।