ਬਸਤੀ ਭੋਰੂਵਾਲ ਤੋਂ ਵੱਡੀ ਗਿਣਤੀ ’ਚ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਬਸਤੀ ਭੋਰੂਵਾਲ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਚੀਮਾ ਵੱਲੋਂ ਕੀਤਾ ਸਨਮਾਨਿਤ
Publish Date: Wed, 26 Aug 2026 08:30 PM (IST)
Updated Date: Wed, 26 Aug 2026 08:34 PM (IST)
ਸੱਜਣ ਸਿੰਘ ਚੀਮਾ ਨੇ ਕੀਤਾ ਸਨਮਾਨਿਤ ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਲਈ ਲਈ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਅਤੇ ਸੂਬੇ ਦੇ ਲੋਕਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਤੋਂ ਖੁਸ਼ ਹੋ ਕੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਬਸਤੀ ਭੋਰੂਵਾਲ, ਗਾਂਧਾ ਸਿੰਘ ਵਾਲਾ, ਜਾਂਗਲਾ ਆਦਿ ਤੋਂ 25 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਤੀ ਭੋਰੂਵਾਲ ਵਿਖੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜ਼ਾਦੀ ਤੋਂ ਪੰਜਾਬ ਦੀ ਸੱਤਾ ਵਿੱਚ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਆਈ ਹੈ ਜਿਸ ਨੇ ਇਮਾਨਦਾਰੀ ਨਾਲ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨਾਲ ਚੱਟਾਨ ਬਣ ਕੇ ਖੜ੍ਹਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਗਗਨਦੀਪ ਸਿੰਘ, ਬਲਵੰਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਾਹਿਲ ਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਸ਼ਰਨਜੀਤ ਸਿੰਘ, ਜਸਵੰਤ ਸਿੰਘ,ਨਿਰਮਲ ਸਿੰਘ, ਗੁਰਦਿਆਲ ਸਿੰਘ, ਸੁੱਚਾ ਸਿੰਘ, ਜਸਵਿੰਦਰ ਕੌਰ, ਮਨਜੀਤ ਕੌਰ, ਅਨੀਤਾ, ਨਿਸ਼ਾਨ ਸਿੰਘ ਆਦਿ ਪਰਿਵਾਰਾਂ ਦਾ ਸੱਜਣ ਸਿੰਘ ਚੀਮਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਹੁੰਮਦ ਰਫ਼ੀ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸੰਤੋਖ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।