ਪਿੰਡ ਤਕੀਏ ਦੇ ਕਈਪਰਿਵਾਰ ਆਪ ’ਚ ਹੋਏ ਸ਼ਾਮਲ ਪਿੰਡ ਤਕੀਏ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ
Publish Date: Mon, 31 Aug 2026 10:32 PM (IST)
Updated Date: Mon, 31 Aug 2026 10:34 PM (IST)
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਲੋਕ ਹਿੱਤਾਂ ਨੂੰ ਪਹਿਲ ਦਿੰਦਿਆਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਵੱਖ-ਵੱਖ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਪਿੰਡ ਤਕੀਏ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਲੋਕ ਮਿਲਣੀ ਤਹਿਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪੂਰੇ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਦੇ ਦਿਲਾਂ ਵਿਚ ਥਾਂ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਲੋਕ ਮੁਫ਼ਤ ਬਿਜਲੀ ਦੀ ਸਹੂਲਤ ਲੈ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੀਆਂ 80 ਫ਼ੀਸਦੀ ਤੋਂ ਵੱਧ ਸੜਕਾਂ ਉੱਪਰ ਪ੍ਰੀਮਿਕਸ ਪਾਇਆ ਜਾ ਚੁੱਕਾ ਹੈ ਤੇ ਆਉਣ ਵਾਲੇ ਇੱਕ ਮਹੀਨੇ ਦੇ ਵਿੱਚ ਸਾਰੀਆਂ ਸੜਕਾਂ ਕੰਪਲੀਟ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਸੁਲਤਾਨਪੁਰ ਲੋਧੀ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ’ਚ ਹਰ ਵਕਤ ਹਾਜ਼ਰ ਰਹਿਣਗੇ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸੰਦੀਪ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ, ਜੁਗਿੰਦਰ ਸਿੰਘ, ਜਰਨੈਲ ਸਿੰਘ, ਗੁਰਦੇਵ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਨਮੋਹਨ ਸਿੰਘ ਆਦਿ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੀਏ ਲਵਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਚੇਅਰਮੈਨ, ਗੁਰਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।