ਵੱਡੀ ਗਿਣਤੀ ’ਚ ਲੋਕਾਂ ਨੇ ਫੜਿਆ ‘ਆਪ’ ਦਾ ਪੱਲਾ ਵੱਡੀ ਗਿਣਤੀ ’ਚ ਲੋਕਾਂ ਨੇ ਫੜਿਆ ‘ਆਪ’ ਦਾ ਪੱਲਾ, ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ ਨਿੱਘਾ ਸਵਾਗਤ
Publish Date: Sun, 30 Aug 2026 08:33 PM (IST)
Updated Date: Sun, 30 Aug 2026 08:34 PM (IST)
ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ ਨਿੱਘਾ ਸਵਾਗਤ ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਉਂਦੀ ਨਜ਼ਰ ਆ ਰਹੀ ਹੈ। ਫਗਵਾੜਾ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਫਗਵਾੜਾ ਦੇ ਜੋਗਿੰਦਰ ਨਗਰ ਇਲਾਕੇ ਵਿੱਚ ਅਨੇਕਾਂ ਪਰਿਵਾਰਾਂ ਨੇ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਡਾ. ਚੱਬੇਵਾਲ ਵੱਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੌਰਵ ਵਰਮਾ, ਸ਼ੇਸ਼ਵ ਸਹਿਦੇਵ, ਭੂਸ਼ਣ ਸ਼ਰਮਾ, ਅਭਿਸ਼ੇਕ ਜੈਰਥ, ਗੁਰਵਿੰਦਰ ਕੁਮਾਰ, ਹਰਦੀਪ ਕੁਮਾਰ, ਵਿਵੇਕ ਢੀਗਰਾ, ਕਪਿਲ ਜਲੋਟਾ, ਨੀਰਜ ਅਰੋੜਾ, ਜਤਿੰਦਰ ਕੁਮਾਰ, ਪੰਕਜ ਭੱਲਾ, ਮਨੋਜ ਬਾਬਾ, ਗੌਰਾ ਬੱਬਰ, ਵਿਵੇਕ ਚੋਪੜਾ, ਪ੍ਰਿਅੰਕਾ ਸਹਿਦੇਵ, ਪੂਜਾ ਭੱਲਾ, ਸਵਿਤਾ, ਸੋਫੀਆ ਬੱਬਰ, ਈਸ਼ਾ ਵਰਮਾ, ਸ਼ੋਭਾ ਚੋਪੜਾ, ਸਿਮੀ ਸ਼ਰਮਾ ਸਮੇਤ ਹੋਰ ਕਈ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਤੇ ਫਗਵਾੜਾ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਫਗਵਾੜਾ ਸ਼ਹਿਰ ਦੀ ਬਿਹਤਰੀ ਤੇ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਨਿਭਾਉਣਗੇ। ਉਨ੍ਹਾਂ ਅੱਜ ਪਾਰਟੀ ਨਾਲ ਜੁੜੇ ਨਵੇਂ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਚੇਅਰਮੈਨ ਅਨੁਰਾਗ ਮਾਨਖੰਡ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ। ਜੋਗਿੰਦਰ ਨਗਰ ਵਿੱਚ ਹੋਈ ਇਸ ਸ਼ਮੂਲੀਅਤ ਨੂੰ ਫਗਵਾੜਾ ਵਿੱਚ ‘ਆਪ’ ਦੀ ਸਿਆਸੀ ਸਰਗਰਮੀ ਦੇ ਵਧਣ ਵਜੋਂ ਦੇਖਿਆ ਜਾ ਰਿਹਾ ਹੈ।