- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਡੀ ਗਿਣਤੀ ਵਿੱਚ ਮਜ਼ਦੂਰ ਸ਼ਾਮਲ ਹੋਣਗੇ: ਨਿਰਮਲ ਸ਼ੇਰਪੁਰ ਸੱਧਾ, ਅਮਰਜੀਤ ਜਵਾਲਾਪੁਰ

* ਕੇਂਦਰ ਦੀ ਤਾਲ ਨਾਲ ਤਾਲ ਮਿਲਾ ਕੇ ਸੂਬਾ ਸਰਕਾਰ ਨੇ ਵਿਰੋਧ ਦੇ ਡਰੋਂ ਮਜ਼ਦੂਰ ਆਗੂ ਨੂੰ ਜੇਲ੍ਹ ’ਚ ਕੀਤਾ ਬੰਦ
ਕੈਪਸ਼ਨ : 21ਕੇਪੀਟੀ6
ਮੀਟਿੰਗ ਦੌਰਾਨ ਗੱਲਬਾਤ ਕਰਦੇ ਯੂਨੀਅਨ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੰਲ ਤੇ ਹੋਰ।
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਐਲਾਨ ਕੀਤਾ ਗਿਆ ਕਿ 27 ਜਨਵਰੀ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨਾ-ਮੁਜ਼ਾਹਰਾ ਕੀਤਾ ਜਾਵੇਗਾ, ਜਿਸ ’ਚ ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ’ਚ ਮਜ਼ਦੂਰ ਸ਼ਾਮਲ ਹੋਣਗੇ। ਤਿਆਰੀਆਂ ਦਾ ਜਾਇਜ਼ਾ ਲੈ ਕੇ ਉਨ੍ਹਾਂ ’ਚ ਤੇਜ਼ੀ ਲਿਆਉਣ ਦਾ ਹੋਕਾ ਵੀ ਦਿੱਤਾ ਗਿਆ। ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਮਜ਼ਦੂਰ ਤੇ ਮਿਹਨਤੀ ਲੋਕਾਂ ਵਿਰੋਧੀ ਤੇ ਜਗੀਰਦਾਰਾਂ ਤੇ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹੱਕ ’ਚ ਨੀਤੀਆਂ ਲਾਗੂ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਖ਼ਿਲਾਫ਼ ਮਜ਼ਦੂਰ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ’ਚ ਡਟੀਆਂ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਮੁਕੇਸ਼ ਮਾਲੌਦ ਦੀ ਅਗਵਾਈ ਹੇਠ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਲਿਤਾਂ ਲਈ ਰਾਖਵੇਂ ਤੀਸਰੇ ਹਿੱਸੇ ਦੇ ਹੱਕ ਅਤੇ 17 ਏਕੜ ਤੋਂ ਉੱਪਰਲੀ ਜ਼ਮੀਨ ਦਲਿਤਾਂ ਤੇ ਬੇਜ਼ਮੀਨਿਆਂ ਵਿੱਚ ਵੰਡਣ ਲਈ ਸੰਘਰਸ਼ ਕਰ ਰਹੀ ਹੈ, ਪਰ ਸਰਕਾਰ ਇਸ ਦੇ ਉਲਟ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਅਤੇ ਜਗੀਰਦਾਰਾਂ ਨੂੰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਕਮੇਟੀ ਦੇ ਕਾਰਕੁਨਾਂ, ਜਿਨ੍ਹਾਂ ਵਿੱਚ ਸੈਂਕੜੇ ਔਰਤਾਂ ਵੀ ਸ਼ਾਮਲ ਹਨ, ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ ਅਤੇ ਕਮੇਟੀ ਦੇ ਪ੍ਰਧਾਨ ਨੂੰ ਗ੍ਰਿਫ਼ਤਾਰ ਕਰਕੇ ਸੰਗਰੂਰ ਜੇਲ੍ਹ ਭੇਜਿਆ ਗਿਆ ਹੈ। ਇਹ ਕਦਮ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ, ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਅਤੇ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਕਰਨ ਲਈ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਕਾਰਨ ਪੰਜਾਬ ਵਿੱਚ ਵਿਆਪਕ ਵਿਰੋਧ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਮਜ਼ਦੂਰ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਾਂਝੇ ਸੰਘਰਸ਼ ਰਾਹੀਂ ਸਰਕਾਰਾਂ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।
ਮੀਟਿੰਗ ’ਚ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਬਲਵਿੰਦਰ ਸਿੰਘ ਭੁੱਲਰ ਅਤੇ ਤਰਸੇਮ ਸਿੰਘ ਬੰਨੇਮੰਲ ਨੇ ਧਰਨੇ ਦੀ ਹਮਾਇਤ ਕਰਦਿਆਂ ਮੁਕੇਸ਼ ਮਾਲੌਦ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਾ ਭਰੋਸਾ ਦਿੱਤਾ। ਆਗੂਆਂ ਨੇ ਇੱਕ ਨਿੱਜੀ ਚੈਨਲ ਬੰਦ ਕਰਨ ਦੀ ਵੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਪੱਤਰਕਾਰਾਂ ਅਤੇ ਲੋਕ ਪੱਖੀ ਮੀਡੀਆ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਯੂਨੀਅਨ ਨੇ ਸਮੂਹ ਮਜ਼ਦੂਰ ਜਥੇਬੰਦੀਆਂ ਨੂੰ 27 ਜਨਵਰੀ ਦੇ ਧਰਨੇ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਭਾਗ ਲਿਆ। ਇਸ ਮੌਕੇ ਭਰਾਤਰੀ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੰਲ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਮਜ਼ਦੂਰਾਂ ਵੱਲੋਂ 27 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦੀ ਹਮਾਇਤ ਕਰਦਿਆਂ ਮੁਕੇਸ਼ ਮਲੌਦ ਦੀ ਤਰੁੰਤ ਰਿਹਾਈ ਦੀ ਮੰਗ ਕੀਤੀ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਵਲੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ।
ਆਗੂਆਂ ਨੇ ਮੀਟਿੰਗ ਵਿੱਚ ਸਾਂਝੇ ਤੌਰ ਪੰਜਾਬ ਸਰਕਾਰ ਵੱਲੋਂ ਇੱਕ ਨਿੱਜੀ ਚੈਨਲ ਬੰਦ ਕਰਨ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਹੱਕਾਂ ਕੁਚਲਣ ਲਈ ਪੱਤਰਕਾਰਾਂ ,ਲੋਕ ਪੱਖੀ ਮੀਡੀਆ ਤੇ ਝੂਠੇ ਪਰਚੇ ਪਾ ਕੇ ਦਬਾਅ ਹੇਠ ਡਰਾਉਣਾ ਚਾਹੁੰਦੀ ਹੈ। ਯੂਨੀਅਨ ਨੇ ਆਪਣੀਆਂ ਸਮੂਹ ਸਫ਼ਾ ਨੂੰ 27 ਜਨਵਰੀ ਨੂੰ ਮਜ਼ਦੂਰ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਮੁਜ਼ਾਹਰੇ ਨੂੰ ਕਾਮਯਾਬ ਬਣਾਉਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੰਲ, ਕੁਲਵਿੰਦਰ ਸਿੰਘ ਭੰਡਾਲ ਬੇਟ, ਸੀਤਲ ਸਿੰਘ ਸਗੋਜਲਾ, ਮਜ਼ਦੂਰ ਆਗੂ ਹੰਸਾਂ ਸਿੰਘ ਮੂੰਡੀ, ਗੁਰਦੀਪ ਸਿੰਘ ਨਬੀਪੁਰ,ਲੇਖਰਾਜ ਬੂਲਪੁਰ,ਪਿਆਰਾ ਸਿੰਘ ਭੰਡਾਲ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਪ੍ਰੇਮ ਲਾਲ ਸ਼ੇਰਪੁਰ ਸੱਧਾ, ਸਰਵਨ ਚੰਦ, ਬਚਿੱਤਰ ਸਿੰਘ ਬਲਦੇਵ ਸਿੰਘ ਮੋਮੀ, ਸੁਖਵਿੰਦਰ ਸਿੰਘ ਸੇਚਾ ਆਦਿ ਵੀ ਮੀਟਿੰਗ ਵਿੱਚ ਸ਼ਾਮਲ ਸਨ।