ਬੇਬੇ ਨਾਨਕੀ ਜੀ ਦੇ ਜਨਮ ਉਤਸਵ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ
ਬੇਬੇ ਨਾਨਕੀ ਜੀ ਦੇ ਜਨਮ ਉਤਸਵ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ
Publish Date: Fri, 03 Apr 2026 09:16 PM (IST)
Updated Date: Fri, 03 Apr 2026 09:19 PM (IST)

ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਲਗਵਾਈ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਲਈ ਲਗਾਏ ਲੰਗਰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਦੇ 562ਵੇਂ ਜਨਮ ਉਤਸਵ ਮੌਕੇ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੇਬੇ ਨਾਨਕੀ ਇਸਤਰੀ ਸਤਸੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ, ਮੀਤ ਪ੍ਰਧਾਨ ਮੈਨੇਜਰ ਗੁਰਦਿਆਲ ਸਿੰਘ ਯੂਕੇ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਮੌਕੇ ਅਰੰਭਤਾ ਦੀ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਵਿਸ਼ਾਲ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਹਿੰਦੁਸਤਾਨ ਬੈਂਡ ਵੱਲੋਂ ਧਾਰਮਿਕ ਧੁੰਨਾਂ ਬਿਖੇਰਦਾ ਹੋਇਆ ਸਮੁੱਚਾ ਨਗਰ ਕੀਰਤਨ ਨਾਨਕਮਈ ਹੋ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਪ੍ਰਾਰੰਭ ਹੋ ਕੇ ਸਥਾਨਕ ਮੁਹੱਲਾ ਸਿੱਖਾਂ, ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਚੇਲਿਆਂ ਵਾਲਾ ਚੌਂਕ, ਸਦਰ ਬਜ਼ਾਰ, ਕਟੜਾ ਬਜ਼ਾਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਾਰਗ ਵਿਚ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੀ ਅਰੰਭਤਾ ਮੌਕੇ ਪਤਵੰਤਿਆਂ ਦਾ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਮੌਕੇ ਨਿਰਵੈਰ ਖਾਲਸਾ ਕੀਰਤਨੀ ਜਥਾ, ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ, ਭਾਈ ਅਮਰਦੀਪ ਸਿੰਘ ਹਜ਼ੂਰੀ ਰਾਗੀ ਜਥਾ ਤੇ ਹੋਰ ਸੇਵਾ ਸੁਸਾਇਟੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਗਤਕਾ ਅਖਾੜਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਵਿਸ਼ਾਲ ਲੰਗਰ ਲਗਾਏ ਗਏ। ਸਮਾਗਮ ਵਿਚ ਬੇਬੇ ਨਾਨਕੀ ਇਸਤਰੀ ਸਤਸੰਗ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚਾਨਾ ਯੂਕੇ, ਮੀਤ ਪ੍ਰਧਾਨ ਮੈਨੇਜਰ ਗੁਰਦਿਆਲ ਸਿੰਘ ਯੂਕੇ, ਬਾਬਾ ਜਸਪਾਲ ਸਿੰਘ ਨੀਲਾ, ਐੱਸਡੀਐੱਮ ਅਮਨਪਾਲ ਸਿੰਘ, ਐੱਸਐੱਚਓ ਥਾਣਾ ਤਲਵੰਡੀ ਚੌਧਰੀਆਂ ਇੰਸਪੈਕਟਰ ਸੋਨਮਦੀਪ ਕੌਰ, ਐੱਸਐੱਚਓ ਇੰਸਪੈਕਟਰ ਹਰਿੰਦਰ ਸਿੰਘ, ਅਮਨਦੀਪ ਕੌਰ ਐੱਸਐੱਚਓ ਫੱਤੂਢੀਂਗਾ, ਪਰਮਿੰਦਰ ਸਿੰਘ ਖਾਲਸਾ, ਭਾਈ ਜਤਿੰਦਰਪਾਲ ਸਿੰਘ, ਮੀਤ ਮੈਨੇਜਰ ਜਸਵੰਤ ਸਿੰਘ ਨੰਢਾ, ਦਿਲਬਾਗ ਸਿੰਘ ਗਿੱਲ, ਕੁਲਦੀਪ ਸਿੰਘ ਬੂਲੇ ਦੋਆਬਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਜਿੰਦਰ ਸਿੰਘ ਲਾਡੀ, ਕੌਂਸਲਰ ਰਜਿੰਦਰ ਸਿੰਘ, ਜਥੇ. ਗੁਰਦਿਆਲ ਸਿੰਘ ਖਾਲਸਾ, ਭਾਈ ਸਰਬਜੀਤ ਸਿੰਘ ਬੱਬੂ, ਮਾਸਟਰ ਮੋਹਨ ਸਿੰਘ, ਜਥੇਦਾਰ ਸਤਨਾਮ ਸਿੰਘ, ਭਾਈ ਤਰਸੇਮ ਸਿੰਘ, ਭਾਈ ਸਤਨਾਮ ਸਿੰਘ ਰਾਮੇ, ਭਾਈ ਗੁਰਮੇਲ ਸਿੰਘ ਭਾਗੋਰਾਈਆਂ, ਦਿਲਦਾਰ ਸਿੰਘ, ਸਰਵਣ ਸਿੰਘ, ਭਾਈ ਸਤਨਾਮ ਸਿੰਘ, ਡਾ. ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਵੀ ਹਾਜ਼ਰ ਸਨ।