---ਪੁਰਾਤਨ ਮਰਿਆਦਾ ਅਨੁਸਾਰ ਸੁੰਦਰ ਪਾਲਕੀ ਸਾਹਿਬ ਨੂੰ ਮੋਢਿਆਂ ਉੱਤੇ ਚੁੱਕ ਕੇ ਸੰਗਤਾਂ ਨੇ ਗੁਰੂ ਪਾਤਸ਼ਾਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ ---ਰਸਤੇ ’ਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਉਪਰਾਲਿਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸਟੇਟ ਗੁਰਦੁਆਰਾ ਸਾਹਿਬ ਤੋਂ ਆਰੰਭਿਤ ਪੈਦਲ ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸੁੰਦਰ ਪਾਲਕੀ ਸਾਹਿਬ ਨੂੰ ਮੋਢਿਆਂ ’ਤੇ ਚੁੱਕ ਗੋਪਾਲ ਪਾਰਕ, ਰੇਤਾ ਵਾਲਾ ਚੌਕ, ਗੁਰਦੁਆਰਾ ਸਾਹਿਬ ਮੁਹੱਲਾ ਅਰਫਵਾਲਾ, ਸ਼ੇਰਗੜ ਮੁਹੱਲਾ, ਸੰਤਾਂ ਧੋਬੀ ਚੌਕ, ਕੋਟੂ ਚੌਕ, ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਸਾਹਿਬ ਅੰਮ੍ਰਿਤ ਬਜਾਰ, ਕਸਾਬਾ ਮੁਹੱਲਾ, ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਸਬਜ਼ੀ ਮੰਡੀ ਚੌਕ, ਫੁਹਾਰਾ ਚੌਂਕ ਆਦਿ ਨਗਰਾਂ ਵਿਚੋਂ ਹੁੰਦਿਆਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਕੀਤੀ ਤੇ ਗੁਰੂ ਪਾਤਸ਼ਾਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਰਸਤੇ ਵਿੱਚ ਗੁਰਦੁਆਰਾ ਸਾਧ ਸੰਗਤ, ਮੁਹੱਲਾ ਮਾਰਕਫੈੱਡ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਅਰਫਵਾਲਾ, ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ, ਅੰਮ੍ਰਿਤ ਬਜ਼ਾਰ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਨਗਰਾਂ ਦੀਆਂ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ। ਸ਼ਬਦ ਚੌਂਕੀ ਜਥੇ ਦੇ ਨੌਜਵਾਨਾਂ ਤੇ ਸੰਗਤਾਂ ਨੇ ਸ਼ਬਦ ਕੀਰਤਨ ਦੁਆਰਾ ਵਾਤਾਵਰਨ ਨੂੰ ਧਾਰਮਿਕ ਰੰਗਤ ਪ੍ਰਦਾਨ ਕੀਤੀ। ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਾਈ ਰਛਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਅਮਰਜੀਤ ਸਿੰਘ, ਸੁਖਰਾਜ ਸਿੰਘ, ਸੁਖਵਿੰਦਰ ਮੋਹਨ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੋਹਕਮ ਸਿੰਘ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਤੇ ਧੰਨਵਾਦ ਕਰਦਿਆਂ ਗੁਰੂ ਪਾਤਸ਼ਾਹ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਰਾਹ ਦਸੇਰਾ ਹੈ। ਪ੍ਰਬੰਧਕਾਂ ਨੇ ਵੱਖ-ਵੱਖ ਗੁਰਦੁਆਰਾ ਕਮੇਟੀਆਂ, ਲੰਗਰ ਲਗਾਉਣ ਵਾਲੀਆਂ ਸੰਗਤਾਂ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਇੰਚਾਰਜ ਸਟੇਟ ਗੁਰਦੁਆਰਾ ਸਾਹਿਬ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਭਾਈ ਮੋਹਕਮ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ ਸਡਾਨਾ, ਸੁਖਰਾਜ ਸਿੰਘ, ਸੁਰਜੀਤ ਸਿੰਘ ਸਡਾਨਾ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਵਰਿਆਮ ਸਿੰਘ ਕਪੂਰ, ਲਖਬੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ, ਰਛਪਾਲ ਸਿੰਘ, ਨਵਜੀਤ ਸਿੰਘ ਰਾਜੂ, ਜੋਧ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਬੋਹੜ ਸਿੰਘ, ਜਸਬੀਰ ਸਿੰਘ ਰਾਣਾ, ਧੰਨਪ੍ਰੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ, ਹਰਦਿਆਲ ਸਿੰਘ, ਪਰਮਿੰਦਰ ਸਿੰਘ, ਭਾਈ ਰਛਪਾਲ ਸਿੰਘ ਸਿਟੀ ਕੇਬਲ, ਦਵਿੰਦਰ ਸਿੰਘ ਦੇਵ, ਬਲਵਿੰਦਰ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਚੇਅਰਮੈਨ ਕੰਵਰ ਇਕਬਾਲ ਸਿੰਘ, ਫਤਹਿਜੀਤ ਸਿੰਘ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਥੇਦਾਰ ਜਗਜੀਤ ਸਿੰਘ ਜੱਗਾ ਬਾਬਾ, ਸੁਖਜੀਤ ਸਿੰਘ, ਸੰਦੀਪ ਸਿੰਘ, ਗੁਰਬਖਸ਼ ਸਿੰਘ, ਸੁਰਜੀਤ ਸਿੰਘ ਸਡਾਨਾ, ਨਵਜੀਤ ਸਿੰਘ ਰਾਜੂ, ਅਮਨਜੋਤ ਸਿੰਘ ਵਾਲੀਆ, ਗੁਰਮੇਜ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਹਰਵੰਤ ਸਿੰਘ ਸਚਦੇਵਾ, ਭਾਈ ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਮਨਜੀਤ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਸੁਰਜੀਤ ਸਿੰਘ ਵਿੱਕੀ, ਉਪਕਾਰ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਹਾਜ਼ਰ ਸਨ।