- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ

ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸੰਤ ਬਾਬਾ ਮੰਗਲ ਸਿੰਘ ਅਤੇ ਸੰਤ ਬਾਬਾ ਆਤਮਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ ਸਬੰਧਿਤ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਭਰਵੀਂ ਮੀਟਿੰਗ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਜੀ ਨਜ਼ਦੀਕ ਪੁਰਾਣੀ ਸਬਜ਼ੀ ਵਿਖੇ ਹੋਈ। ਮੀਟਿੰਗ ਦੌਰਾਨ ਮੁੱਖ ਸੇਵਾਦਾਰ ਜਥੇਦਾਰ ਬੱਬਰ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ 19 ਨਵੰਬਰ ਵੀਰਵਾਰ ਨੂੰ ਸ਼ਾਮ 6 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 21 ਨਵੰਬਰ, ਸ਼ਨਿਚਰਵਾਰ ਨੂੰ ਪਾਏ ਜਾਣਗੇ, ਉਪਰੰਤ ਮਹਾਨ ਕੀਰਤਨ ਦਰਬਾਰ ਵਿੱਚ ਭਾਈ ਵਰਿਆਮ ਸਿੰਘ ਕਪੂਰ, ਨਿਸ਼ਕਾਮ ਕੀਰਤਨ ਜਥਾ, ਭਾਈ ਜਸਵਿੰਦਰ ਸਿੰਘ ਖਾਲਸਾ ਨਿਊਜ਼ੀਲੈਂਡ ਵਾਲੇ, ਭਾਈ ਤਰਲੋਕ ਸਿੰਘ, ਭਾਈ ਹਰਜਿੰਦਰ ਸਿੰਘ ਖਾਲਸਾ ਜਲੰਧਰ ਵਾਲੇ ਅਤੇ ਭਾਈ ਸੁਖਪ੍ਰੀਤ ਸਿੰਘ ਸ਼ਾਜ ਅੰਮ੍ਰਿਤਸਰ ਵਾਲਿਆਂ ਦੇ ਜਥੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਆਪਣੇ ਸੁਝਾਅ ਵੀ ਦਿੱਤੇ ਅਤੇ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਰਛਪਾਲ ਸਿੰਘ ਸਿਟੀ ਕੇਬਲ ਅਤੇ ਭਾਈ ਵਰਿਆਮ ਸਿੰਘ ਕਪੂਰ ਨੇ ਵੀ ਸੰਬੋਧਨ ਕਰਦਿਆਂ ਸਮੂਹ ਸੰਗਤਾਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਜੋਧ ਸਿੰਘ, ਲਖਬੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ, ਭਾਈ ਸਰਬਜੀਤ ਸਿੰਘ, ਹਰਸਿਮਰਨ ਸਿੰਘ, ਜਥੇਦਾਰ ਗੁਰਪ੍ਰੀਤ ਸਿੰਘ ਆਹਲੂਵਾਲੀਆ, ਪ੍ਰੀਤਪਾਲ ਸਿੰਘ ਸੋਨੂੰ, ਬੋਹੜ ਸਿੰਘ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਪਰਮਿੰਦਰ ਸਿੰਘ, ਮਹਿੰਦਰਪਾਲ ਸਿੰਘ ਬੇਦੀ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।