ਮਹਾਨ ਨਗਰ ਕੀਰਤਨ 17 ਨੂੰ ਸਜੇਗਾ : ਖੁਰਾਣਾ, ਭਾਟੀਆ
ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ
Publish Date: Tue, 12 May 2026 09:24 PM (IST)
Updated Date: Tue, 12 May 2026 09:27 PM (IST)

--ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਖੁਰਾਣਾ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 17 ਮਈ ਦਿਨ ਐਤਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਰਮਨੀਕ ਚੌਂਕ, ਚਾਰ ਬੱਤੀ ਚੌਂਕ, ਸਟੇਟ ਗੁਰਦੁਆਰਾ ਸਾਹਿਬ, ਪੁਰਾਣੀ ਕਚਹਿਰੀ ਚੌਂਕ, ਸ਼ਹੀਦ ਭਗਤ ਸਿੰਘ ਚੌਕ, ਸਤ ਨਾਰਾਇਣ ਬਾਜਾਰ, ਸ੍ਰੀ ਗੋਇੰਦਵਾਲ ਸਾਹਿਬ ਰੋਡ, ਨਵਾਂ ਪਿੰਡ ਭੱਠੇ, ਨਵਾਂ ਪਿੰਡ ਗੇਟ ਵਾਲਾ, ਨਾਨਕਪੁਰਾ, ਖੁਖਰੈਣ ਮੋੜ, ਭਵਾਨੀਪੁਰ,ਪ੍ਰਵੇਜ਼ ਨਗਰ, ਅਡਨਾਵਾਲੀ, ਖੀਰਾਂਵਾਲੀ, ਉੱਚਾ ਤੋਂ ਹੁੰਦਿਆਂ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਸਮਾਪਤ ਹੋਵੇਗਾ। ਰਸਤੇ ਵਿਚ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਸੰਗਤਾਂ ਸਵਾਗਤੀ ਗੇਟ ਬਣਾ ਕੇ, ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕਰਨਗੀਆਂ। ਮੀਟਿੰਗ ਦੌਰਾਨ ਧਾਰਮਿਕ ਆਗੂਆਂ ਵੱਲੋਂ ਸੁਚਾਰੂ ਸੁਝਾਅ ਵੀ ਦਿੱਤੇ ਗਏ ਤੇ ਸਮਾਗਮਾਂ ਸਬੰਧੀ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਭਾਈ ਲਖਬੀਰ ਸਿੰਘ ਸ਼ਾਹੀ ਤੇ ਭਾਈ ਸੁਰਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਕੇਸਰੀ ਦਸਤਾਰਾਂ, ਦੁਮਾਲੇ ਸਜਾ ਕੇ, ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਇਸ ਮੌਕੇ ਰਛਪਾਲ ਸਿੰਘ, ਮਹਿੰਦਰਪਾਲ ਸਿੰਘ, ਸੁਰਿੰਦਰ ਪਾਲ ਸਿੰਘ, ਅਮਰਜੀਤ ਸਿੰਘ ਥਿੰਦ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਜੋਧ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਲਖਬੀਰ ਸਿੰਘ ਸ਼ਾਹੀ, ਪਰਮਜੀਤ ਸਿੰਘ ਸੇਖੂਪੁਰ, ਨਵਜੀਤ ਸਿੰਘ ਰਾਜੂ, ਇੰਦਰਜੀਤ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਮਨੀ, ਸੁਰਜੀਤ ਸਿੰਘ ਵਿੱਕੀ, ਨਰਿੰਦਰ ਸਿੰਘ, ਮਹਿੰਦਰ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਸਮੇਤ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।