ਕਈ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ ਭਾਜਪਾ ਹਲਕਾ ਭੁਲੱਥ ਦੀ ਮੀਟਿੰਗ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਹੋਈ, ਕਈ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਿਲ
Publish Date: Sat, 14 Nov 2026 07:14 PM (IST)
Updated Date: Sat, 14 Nov 2026 07:15 PM (IST)
-ਹਲਕਾ ਭੁਲੱਥ ਦੀ ਮੀਟਿੰਗ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਹੋਈ -ਧਾਲੀਵਾਲ ਬੇਟ ਤੇ ਰੰਧਾਵਾ ਪਿੰਡ ’ਚ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਭਾਰਤੀ ਜਨਤਾ ਪਾਰਟੀ ਹਲਕਾ ਭੁਲੱਥ ਦੀ ਇੱਕ ਵਿਸ਼ੇਸ਼ ਮੀਟਿੰਗ 2022 ਦੇ ਵਿੱਚ ਵਿਧਾਨ ਸਭਾ ਹਲਕਾ ਭਲੱਥ ਤੋਂ ਚੋਣ ਲੜ ਚੁੱਕੇ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਪਾਰਟੀ ਦਾ ਦਾਇਰਾ ਵਧਾਉਣ ਤੇ ਭਾਜਪਾ ਦੀ ਮਜ਼ਬੂਤੀ ਲਈ ਲੋਕਾਂ ਨੂੰ ਲਾਮਬੰਦ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਗ੍ਰਾਂਟਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਿਕਾਸ ਦੇ ਨਾਂ ਤੇ ਸਿਰਫ਼ ਫੋਕੀ ਸ਼ੋਹਰਤ ਹਾਸਲ ਕਰਨ ਵਿੱਚ ਲੱਗੀ ਹੋਈ ਹੈ। ਇਸ ਮੌਕੇ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਹਲਕਾ ਭੁਲੱਥ ਦੇ ਸਰਕਲ ਸੁਭਾਨਪੁਰ ਅਧੀਨ ਪੈਂਦੇ ਪਿੰਡ ਧਾਲੀਵਾਲ ਬੇਟ ਤੇ ਪਿੰਡ ਰੰਧਾਵਾ ਵਿਖੇ ਵੱਖ-ਵੱਖ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਸੰਤੋਖ ਸਿੰਘ ਤੇ ਭੁਲੱਥ ਦੇ ਕਨਵੀਨੀਅਰ ਰਮੇਸ਼ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਨਾਲ ਜੁੜੇ ਨਵੇਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਗੋਰਾ ਗਿੱਲ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਇਸ ਮੌਕੇ ਹਰਵਿੰਦਰ ਸਿੰਘ ਸਾਬੀ ਪ੍ਰਧਾਨ ਸਰਕਲ ਢਿਲਵਾਂ, ਗੁਰਚਰਨ ਸਿੰਘ ਬਿੱਲਾ, ਪਰਮਜੀਤ ਸਿੰਘ ਪੰਮਾ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਸੁਰਜੀਤ ਸਿੰਘ, ਮੱਖਣ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ, ਕੁਲਬੀਰ ਸਿੰਘ, ਜਸਵੀਰ ਕੌਰ, ਰੁਪਿੰਦਰ ਕੌਰ, ਕਾਜਲ, ਨਵਜੋਤ ਕੌਰ, ਬਲਵਿੰਦਰ ਕੌਰ, ਗੀਤਾ, ਦਲਵੀਰ ਕੌਰ, ਸੁਖਵਿੰਦਰ ਕੌਰ, ਸਰਬਜੀਤ ਸਿੰਘ, ਗੁਰਮਿਤੋ, ਕਾਕਾ, ਸਤਿਆ, ਬਿਰੋ, ਸੁਨੀਤਾ, ਮੰਗਲ ਸਿੰਘ ਤੇ ਗੁਰਮੁੱਖ ਸਿੰਘ ਤੋਂ ਇਲਾਵਾ ਪਿੰਡ ਰੰਧਾਵਾ ਤੋਂ ਗੁਰਨਾਮ ਸਿੰਘ ਮਹਾਂਗ, ਸਾਬਕਾ ਸਰਪੰਚ ਕੁਲਦੀਪ ਸਿੰਘ, ਪਿਆਰਾ ਸਿੰਘ, ਕਸ਼ਮੀਰ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਬਲਬੀਰ ਸਿੰਘ, ਰੋਹਿਤ, ਗੌਰਵ, ਵੰਸ਼, ਸੰਦੀਪ, ਰਾਜਵਿੰਦਰ ਕੌਰ, ਗੁਰਮੀਤੋ, ਰੀਟਾ, ਰਮਨਜੀਤ ਕੌਰ, ਪਰਮਜੀਤ ਕੌਰ, ਬਲਵੀਰ ਕੌਰ, ਦਰਸ਼ੋ, ਬੰਸੋ, ਮਨਜੀਤ ਕੌਰ, ਕਮਲਜੀਤ ਕੌਰ, ਸੁਖਮਨ ਘੱਗ, ਅਰਸ਼ ਤੇ ਸਤਵੀਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।