ਨਡਾਲਾ ਦੀ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਨੇ ਕੀਤੀ ਮੀਟਿੰਗ ਨਡਾਲਾ ਵਿਖੇ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Publish Date: Fri, 13 Nov 2026 08:55 PM (IST)
Updated Date: Fri, 13 Nov 2026 08:57 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਆਪਣੀਆਂ ਮੰਗਾਂ ਤੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨ ਲਈ ਅੱਜ ਨਡਾਲਾ ਵਿਖੇ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਸਕੱਤਰ ਲਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਦੌਰਾਨ ਸਮੂਹ ਪੈਨਸ਼ਨਰਾਂ ਨੇ ਹਾਜ਼ਰੀ ਭਰਦਿਆਂ ਪੈਨਸ਼ਨਰਾਂ ਦੇ ਮਸਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਸਰਕਾਰ ਪਾਸੋਂ ਪੂਰਜ਼ੋਰ ਮੰਗ ਕੀਤੀ ਕਿ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਡੀਏ ਦੇਣਾ, ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ, ਮੈਡੀਕਲ ਭੱਤਾ 2000 ਕਰਨਾ, ਪੈਨਸ਼ਨਰ ਨੂੰ 2.59 ਦੇ ਫਾਰਮੂਲੇ ਅਨੁਸਾਰ ਪੈਨਸ਼ਨ ਦੇਣਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਤੇ ਹੋਰ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਮੰਗਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਤੇ ਜੇਕਰ ਇਹ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੌਰਾਨ ਚੋਣਾਂ ਵਿੱਚ ਸਰਕਾਰ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ ਐੱਸਬੀਆਈ ਭਲੱਥ ਦੇ ਮੈਨੇਜਰ ਨੂੰ ਅਪੀਲ ਕੀਤੀ ਗਈ ਕਿ ਉਹ ਡੀਏ ਅਪਲਾਈ ਭਰਤੀ ਵਿੱਚ ਪੈਨਸ਼ਨਰਾਂ ਦੀ ਮਦਦ ਕਰਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਧਰਨੇ ਵਿੱਚ ਵੱਧ ਤੋਂ ਵੱਧ ਸਾਥੀ ਸਮੂਲੀਅਤ ਕਰਨ। ਅੰਤ ਵਿੱਚ ਬਲਾਕ ਪ੍ਰਧਾਨ ਗੁਰਚੇਤਨ ਸਿੰਘ ਦੀਆਂ ਛੋਟੇ ਭਰਾ ਦੀ ਬੇਵਕਤੀ ਮੌਤ ’ਤੇ ਸੋਗ ਪ੍ਰਗਟ ਕੀਤਾ ਗਿਆ। ਇਸ ਮੌਕੇ ਮੀਟਿੰਗ ਵਿੱਚ ਮੱਖਣ ਸਿੰਘ, ਵੀਰ ਸਿੰਘ ਸਿੱਧੂ, ਮਹਿੰਦਰਜੀਤ ਸਿੰਘ, ਮੱਖਣ ਸਿੰਘ, ਤਿਲਕਰਾਜ ਅਮਰਜੀਤ ਸਿੰਘ,ਬਲਜਾਪ ਸਿੰਘ, ਜੋਗਿੰਦਰ ਸਿੰਘ, ਜਸਵੰਤ ਵਿਰਲੀ, ਕਰਨੈਲ ਸਿੰਘ, ਗੁਰਬਚਨ ਸਿੰਘ, ਹਰਜੀਤ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।