ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ ਹੋਈ
ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ ਹੋਈ
Publish Date: Tue, 15 Sep 2026 09:59 PM (IST)
Updated Date: Tue, 15 Sep 2026 10:02 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਚਰਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੈਨਸ਼ਨਰਜ਼ ਤੇ ਮੁਲਾਜ਼ਮਾਂ ਦੀ ਮੁਸ਼ਕਲਾਂ ’ਤੇ ਵਿਚਾਰ ਕੀਤੀ ਗਈ। ਇਸ ਮੌਕੇ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਪੈਨਸ਼ਨਰ ਤੇ ਮੁਲਾਜ਼ਮਾਂ ਦਾ ਡੀਏ ਤੁਰੰਤ ਦਿੱਤਾ ਜਾਵੇ, ਮੈਡੀਕਲ ਭੱਤਾ 2000 ਕੀਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਛੇਵੇਂ ਪੇਅ ਕਮਿਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ ਤੇ ਮੁਲਾਜ਼ਮਾਂ ਦਾ ਬਣਦਾ ਬਕਾਇਆ ਦਿੱਤਾ ਜਾਵੇ, ਪੈਨਸ਼ਨਰ ਨੂੰ 2. 59 ਦੇ ਫਾਰਮੂਲੇ ਅਨੁਸਾਰ ਪੈਨਸ਼ਨ ਦਿੱਤੀ ਜਾਵੇ। ਮੀਟਿੰਗ ਦੌਰਾਨ ਪੈਨਸ਼ਰ ਸਾਥੀ ਤੇ ਮੁਲਾਜ਼ਮਾਂ ਵੱਲੋਂ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਵਿਰੁੱਧ ਸੰਘਰਸ਼ ਵੱਧ ਤੋਂ ਵੱਧ ਕੀਤਾ ਜਾਵੇਗਾ। ਮੀਟਿੰਗ ਦੌਰਾਨ ਲਖਵੀਰ ਸਿੰਘ ਜਰਨਲ ਸਕੱਤਰ, ਜਸਵੰਤ ਸਿੰਘ ਵਿਰਲੀ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਬਚਨ ਸਿੰਘ, ਮਾਸਟਰ ਬੀਰ ਸਿੰਘ ਸਿੱਧੂ, ਰਣਜੀਤ ਸਿੰਘ, ਕਰਮ ਸਿੰਘ, ਤਿਲਕ ਰਾਜ, ਜੀਵਨ ਕੁਮਾਰ, ਮਹਿੰਦਰਜੀਤ ਸਿੰਘ, ਨਿਰਮਲ ਸਿੰਘ, ਅਮਰਜੀਤ ਸਿੰਘ ਬੱਲ, ਕਰਨੈਲ ਸਿੰਘ, ਸਵਰਨ ਸਿੰਘ, ਸੁਖਦੇਵ ਸਿੰਘ ਪਟਵਾਰੀ, ਅਜੀਤ ਸਿੰਘ ਤੇ ਹੋਰ ਹਾਜ਼ਰ ਸਨ।