ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸ਼ੀਏਸ਼ਨ ਨੇ ਕੀਤੀ ਮੀਟਿੰਗ
ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਇਕਾਈ ਕਪੂਰਥਲਾ ਦੀ ਮੀਟਿੰਗ ਹੋਈ
Publish Date: Sat, 05 Sep 2026 10:08 PM (IST)
Updated Date: Sat, 05 Sep 2026 10:10 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸ਼ੀਏਸ਼ਨ ਇਕਾਈ ਕਪੂਰਥਲਾ ਦੀ ਮੀਟਿੰਗ ਯੂਨੀਅਨ ਦੇ ਦਫਤਰ ਵਿਖੇ ਦਲਬੀਰ ਸਿੰਘ ਖਹਿਰਾ ਦੀ ਅਗੁਵਾਈ ਹੇਠ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਮੌਕੇ ਜਨਰਲ ਸੈਕਟਰੀ ਗੁਰਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੇ ਖਰਚੇ ਦਾ ਵੇਰਵਾ ਹਾਜ਼ਰ ਮੈਂਬਰਾਂ ਨਾਲ ਸਾਂਝਾ ਕੀਤਾ ਤੇ ਚੱਲ ਰਹੀਆਂ ਰਿੱਟਾਂ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਬਾਅਦ ਐੱਸਐੱਸਪੀ ਦਫਤਰ ਦੇ ਹਾਲ ਹੀ ਵਿੱਚ ਰਿਟਾਇਰ ਹੋਏ ਕਰਮਚਾਰੀ ਉਦੇ ਭਾਨ ਨੂੰ ਐਸੋਸ਼ੀਏਸ਼ਨ ਦੀ ਮੈਂਬਰਸ਼ਿਪ ਲੈਣ ਦੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸਤੋਂ ਬਾਅਦ ਪੰਜਾਬ ਸਰਕਾਰ ਵੱਲੋ ਪੈਨਸ਼ਨਰਾ ਦੇ ਡੀਏ ਤੇ ਬਕਾਇਆ ਜਾਰੀ ਨਾ ਕਰਨ ਦੀ ਨਿੰਦਾ ਕੀਤੀ ਤੇ ਸਾਰੇ ਹੀ ਮੈਂਬਰਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੇ ਖਿਲਾਫ ਇਕਜੁੱਟ ਹੋ ਕੇ ਇਸਨੂੰ ਸਬਕ ਸਿਖਾਉਣ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਰਵੱਈਆ ਅਜਿਹਾ ਹੀ ਰੱਖਿਆ ਤਾਂ ਇਸ ਸਕਰਾਰ ਨੂੰ ਪੰਛਮੀ ਬੰਗਾਲ ਦੀ ਸਰਕਾਰ ਵਾਂਗੂ ਬਾਹਰ ਦਾ ਰਸਤਾ ਦਿਖਾਉਣ ਲਈ ਸਮੂਹ ਕਰਮਚਾਰੀ ਵਰਗ ਮਜਬੂਰ ਹੋ ਜਾਵੇਗਾ। ਇਸ ਮੌਕੇ ਹਰਦੀਪ ਸਿੰਘ ਬੇਦੀ, ਮੋਹਨ ਲਾਲ, ਬਚਨ ਸਿੰਘ, ਸਰੂਪ ਸਿੰਘ, ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਹੋਰ ਆਗੂ ਹਾਜ਼ਰ ਸਨ।