ਕਟੜਾ ਬਾਜ਼ਾਰ ’ਚ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਕਦੋਂ ਹੱਲ ਹੋਵੇਗੀ
ਦੁਕਾਨਦਾਰਾਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸੱਜਣ ਸਿੰਘ ਚੀਮਾ ਨੂੰ ਸੌਂਪਿਆ
Publish Date: Sat, 14 Feb 2026 06:52 PM (IST)
Updated Date: Sat, 14 Feb 2026 06:54 PM (IST)
ਦੁਕਾਨਦਾਰਾਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸੱਜਣ ਸਿੰਘ ਚੀਮਾ ਨੂੰ ਸੌਂਪਿਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਕਟੜਾ ਬਾਜ਼ਾਰ ਵਿਚ ਪਿਛਲੇ ਤਿੰਨ ਸਾਲਾਂ ਤੋਂ ਪਾਣੀ ਓਵਰਫਲੋ ਦੀ ਸਮੱਸਿਆ ਕਾਰਨ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਮੂਹ ਦੁਕਾਨਦਾਰਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਸੱਜਣ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਰਣਜੀਤ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਟੜਾ ਬਾਜ਼ਾਰ ਦੇ ਨਜ਼ਦੀਕ ਨਾਲੀਆਂ ’ਚੋਂ ਪਾਣੀ ਓਵਰਫਲੋ ਹੋਣ ਕਾਰਨ ਸੜਕਾਂ ‘ਤੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਇਸ ਨਾਲ ਨਾ ਸਿਰਫ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਗਾਹਕਾਂ ਤੇ ਆਸਪਾਸ ਰਹਿਣ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰ ਸਬੰਧਤ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਹੈ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ। ਇਸ ਮੌਕੇ ਮੰਗ ਪੱਤਰ ਸਵੀਕਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਲਦ ਹੀ ਪਾਣੀ ਓਵਰਫਲੋ ਦੀ ਸਮੱਸਿਆ ਦਾ ਸਥਾਈ ਹੱਲ ਕਰਵਾਇਆ ਜਾਵੇਗਾ ਤਾਂ ਜੋ ਬਾਜ਼ਾਰ ਵਿਚ ਆਮ ਜਨਤਾ ਤੇ ਦੁਕਾਨਦਾਰਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਉਨ੍ਹਾਂ ਨੇ ਇਸ ਸਮੱਸਿਆ ਦਾ ਹੱਲ ਕੱਢਣ ਲਈ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਜੀਵ ਧੀਰ ਦੀ ਵੀ ਡਿਊਟੀ ਲਗਾਈ। ਦੁਕਾਨਦਾਰਾਂ ਨੇ ਉਮੀਦ ਜਤਾਈ ਹੈ ਕਿ ਇਸ ਵਾਰ ਪ੍ਰਸ਼ਾਸਨ ਵੱਲੋਂ ਤੁਰੰਤ ਕਦਮ ਚੁੱਕੇ ਜਾਣਗੇ ਤੇ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਪੱਕਾ ਸਾਰਥਕ ਹੱਲ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਜਤਿੰਦਰ ਸੇਠੀ, ਕੌਸਲਰ ਰਜਿੰਦਰ ਸਿੰਘ, ਪੀਏ ਲਵਪ੍ਰੀਤ ਸਿੰਘ, ਦੀਪਕ ਕੁਮਾਰ, ਸਿੰਦਰਪਾਲ, ਜੱਗੀ ਜੈਨਪੁਰ, ਰਣਜੀਤ ਸਿੰਘ ਪੀਕੇ ਟੇਲਰ, ਕੁਲਬੀਰ ਸਿੰਘ ਬਿੱਲਾ, ਕਮਲਜੀਤ ਸਿੰਘ, ਬਾਲ ਕ੍ਰਿਸ਼ਨ ਡੋਗਰਾ, ਰਾਮ ਲੀਲਾ ਕਮੇਟੀ ਦੇ ਪ੍ਰਧਾਨ ਪਵਨ ਸੇਠੀ, ਕੇਵਲ ਕ੍ਰਿਸ਼ਨ ਤੁਲੀ, ਡਾ. ਸਵਰਨ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਜਰਨੈਲ ਸਿੰਘ ਆਦਿ ਮੌਜੂਦ ਸਨ।