ਸਕੂਲੀ ਬੱਚਿਆਂ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ ਸਕੂਲ ਦੇ ਬੱਚਿਆਂ ਵੱਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਦਿੱਤਾ ਸੁਨੇਹਾ
Publish Date: Thu, 15 Oct 2026 08:30 PM (IST)
Updated Date: Thu, 15 Oct 2026 08:33 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਹਿਕਾਰਤਾ ਵਿਭਾਗ ਕਪੂਰਥਲਾ ਤੇ ਸਰਕਾਰੀ ਹਾਈ ਸਕੂਲ ਜਵਾਲਾਪੁਰ ਦੇ ਸਾਂਝੇ ਯਤਨਾ ਸਦਕਾ ਸਰਕਾਰੀ ਹਾਈ ਸਕੂਲ ਜਵਾਲਾਪੁਰ ਵਿਖੇ ਸਕੂਲ ਦੀ ਕਮੇਟੀ, ਪੰਚਾਇਤ, ਸਕੂਲ ਦੇ ਮੁੱਖ ਅਧਿਆਪਕ ਤੇ ਸਮੂਹ ਸਟਾਫ ਸਮੇਤ ਬੱਚਿਆਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਵਿਤਾ ਤੇ ਭਾਸ਼ਣ ਆਦਿ ਦੇ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਡਾ. ਜਗਜੀਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ, ਸੁਖਜੀਤ ਸਿੰਘ ਇੰਸਪੈਕਟਰ ਸਹਿਕਾਰੀ ਸਭਾਵਾਂ, ਗੁਰਵਿੰਦਰ ਕੌਰ ਮੁੱਖ ਅਧਿਆਪਕਾ, ਹਰਜਿੰਦਰ ਕੌਰ ਸਾਇੰਸ ਅਧਿਆਪਕਾ, ਰਜਨੀਸ਼ ਕੁਮਾਰੀ, ਵਸਣਦੀਪ ਸਿੰਘ ਪੰਜਾਬੀ ਮਾਸਟਰ, ਸ਼ੁਬਾਸ ਚੰਦਰ ਡੀਪੀਈ, ਸ਼ਰਨਜੋਤ ਸਿੰਘ ਹਿੰਦੀ ਮਾਸਟਰ ਮੌਜੂਦ ਸਨ। ਕਿਰਨਦੀਪ ਕੌਰ ਦਸਵੀਂ ਜਮਾਤ ਦੀ ਵਿਦਿਆਰਥਨ ਨੇ ਪਰਾਲੀ ਪ੍ਰਬੰਧਨ ਤੇ ਭਾਸ਼ਣ ਦਿੱਤਾ। ਸੱਤਵੀਂ ਜਮਾਤ ਦੀ ਵਿਦਿਆਰਥਨ ਰਾਜਵਿੰਦਰ ਕੌਰ ਨੇ ਪਰਾਲੀ ਨਾ ਸਾੜਨ ਦੀ ਮਹੱਤਤਾ ਦੱਸਦੇ ਹੋਏ ਇੱਕ ਕਵਿਤਾ ਪੇਸ਼ ਕੀਤੀ। ਸੱਤਵੀਂ ਜਮਾਤ ਦੀ ਇੱਕ ਹੋਰ ਵਿਦਿਆਰਥਣ ਜਸਮੀਤ ਕੌਰ ਨੇ ਇਸ ਪ੍ਰੋਗਰਾਮ ਵਿੱਚ ਪਰਾਲੀ ਦੀ ਸਾਂਭ ਸੰਭਾਲ ਉੱਤੇ ਕਵਿਤਾ ਪੇਸ਼ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਇਨ੍ਹਾਂ ਤਿੰਨ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ ਤੇ ਹੋਰ ਲੋਕਾਂ ਨੂੰ ਵੀ ਵਾਤਾਵਰਣ ਨੂੰ ਸੰਭਾਲਣ ਲਈ ਪ੍ਰੇਰਿਤ ਕਰਨ।