- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ‘ਚ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਸੁਰੱਖਿਆ ਦਾ ਸੁਨੇਹਾ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਸੌ ਫੀਸਦੀ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵੱਲੋਂ ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ਹੇਠ ਵਰਿੰਦਰ ਪਾਰਕ ਮੇਹਲੀ ਗੇਟ ਵਿਖੇ ਬੂਟੇ ਲਗਾ ਕੇ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਦਿੱਤਾ ਗਿਆ। ਬੂਟੇ ਲਗਾਉਣ ਦੇ ਇਸ ਪ੍ਰੋਜੈਕਟ ਦੌਰਾਨ ਮੁੱਖ ਮਹਿਮਾਨ ਵਜੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਚਾਰਟਰ ਪ੍ਰਧਾਨ ਤੇਜਿੰਦਰ ਬਾਵਾ ਐੱਮਜੇਐੱਫ, ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ, ਡਿਸਟ੍ਰਿਕਟ ਚੇਅਰਮੈਨ ਲਾਇਨ ਜੁਗਲ ਬਵੇਜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਅਸ਼ੋਕ ਵਧਵਾ ਮੌਜੂਦ ਸਨ। ਵਿਧਾਇਕ ਧਾਲੀਵਾਲ ਨੇ ਬੂਟੇ ਲਗਾਉਣ ਦੀ ਮੁਹਿੰਮ ਦੀ ਆਰੰਭਤਾ ਕਰਵਾਈ ਤੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ-ਸੁਥਰਾ ਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਤੇ ਲਾਇਨ ਸੁਨੀਲ ਢੀਂਗਰਾ ਨੇ ਵੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵੱਲੋਂ ਸਮਾਜ ਸੇਵਾ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਨੇ ਮੁੱਖ ਮਹਿਮਾਨ ਬਲਵਿੰਦਰ ਸਿੰਘ ਧਾਲੀਵਾਲ ਸਮੇਤ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਕਲੱਬ ਵਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕਲੱਬ ਸਕੱਤਰ ਲਾਇਨ ਗੁਲਸ਼ਨ ਸ਼ਰਮਾ ਲੱਕੀ, ਖਜਾਨਚੀ ਲਾਇਨ ਵਿਜੇ ਅਰੋੜਾ ਤੇ ਲਾਇਨ ਅਮਿਤ ਢੀਂਗਰਾ ਪੀਆਰਓ, ਲਾਇਨ ਅਸ਼ੋਕ ਮਨੀਲਾ, ਲਾਇਨ ਬੱਬੂ ਮਨੀਲਾ, ਲਾਇਨ ਨਵੀਨ ਵਧਵਾ, ਲਾਇਨ ਸੰਜੇ ਤ੍ਰੇਹਨ, ਲਾਇਨ ਕੁਲਦੀਪ ਸਿੰਘ, ਲਾਇਨ ਸੰਦੀਪ ਸਿੰਘ, ਲਾਇਨ ਮਹੇਸ਼ ਬੰਗਾ, ਲਾਇਨ ਡਾ. ਭੁਪਿੰਦਰ ਸਿੰਘ, ਲਾਇਨ ਵਿਪਨ ਠਾਕੁਰ, ਲਾਇਨ ਮੋਹਿਤ ਮਨੋਚਾ, ਲਾਇਨ ਹਰੀਸ਼ ਗੁਲਾਟੀ, ਲਾਇਨ ਸੰਜੀਵ ਕੁਮਾਰ ਮਿੰਚੂ ਆਦਿ ਹਾਜ਼ਰ ਸਨ।