ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
Publish Date: Sat, 28 Nov 2026 09:21 PM (IST)
Updated Date: Sat, 28 Nov 2026 09:22 PM (IST)
ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਹਰ ਸਾਲ ਦੀ ਤਰ੍ਹਾਂ ਪਿੰਡ ਮਾਨਾ ਤਲਵੰਡੀ ਵਿਖੇ ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਸੁੰਦਰ ਪਾਲਕੀ ਸਾਹਿਬ ਵਿੱਚ ਸਜਾਏ ਗਏ ਸਨ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਮਾਨਾ ਤਲਵੰਡੀ ਤੋਂ ਸ਼ੁਰੂ ਹੋ ਕੇ ਪੂਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਾਲੇ ਪੂਰੇ ਰਸਤੇ ਨੂੰ ਸਾਫ ਕੀਤਾ ਗਿਆ ਤੇ ਪਾਣੀ ਦਾ ਛਿੜਕਾਓ ਕੀਤਾ ਗਿਆ। ਗੱਤਕਾ ਪਾਰਟੀ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਸੰਗਤਾਂ ਵੱਲੋਂ ਰਸਤੇ ਵਿੱਚ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਵਾਲਮੀਕਿ ਭਾਈਚਾਰੇ ਵੱਲੋਂ ਵੀ ਸਕੂਲ ਦੇ ਮੌੜ ’ਤੇ ਕਾਪਰ ਪਰਿਵਾਰ ਵੱਲੋਂ ਵੀ ਵੱਖ-ਵੱਖ ਆਈਟਮਾਂ ਦਾ ਲੰਗਰ ਲਗਾਇਆ ਗਿਆ। ਪਾਲਕੀ ਸਾਹਿਬ ਵਿੱਚ ਕਸ਼ਮੀਰ ਸਿੰਘ ਸਰਾਂ ਨੰਬਰਦਾਰ ਵੱਲੋਂ ਸੇਵਾ ਨਿਭਾਈ ਜਾਂਦੀ ਹੈ। ਭਾਈ ਸਾਹਿਬ ਭਾਈ ਕਿਰਨਦੀਪ ਸਿੰਘ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਾਮ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਅਮਰਵੀਰ ਸਿੰਘ ਸੋਨੂੰ ਬਾਬਾ ਮੈਂਬਰ ਪੰਚਾਇਤ, ਜਰਨੈਲ ਸਿੰਘ ਸੰਧੂ, ਮੇਜਰ ਸਿੰਘ ਸੰਧੂ, ਅਵਤਾਰ ਸਿੰਘ ਸੋਢੀ, ਹਰਪ੍ਰੀਤ ਸਿੰਘ ਹੈਪੀ ਔਜਲਾ, ਜਗਤਾਰ ਸਿੰਘ ਸਰਾਂ, ਮਨੋਹਰ ਸਿੰਘ, ਰਾਜਵਿੰਦਰ ਸਿੰਘ, ਮਨਜਿੰਦਰ ਸਿੰਘ ਸਰਾਂ, ਜਸਵਿੰਦਰ ਸਿੰਘ ਭੱਟੀ, ਜਸਵਿੰਦਰ ਸਿੰਘ ਸੀ: ਮੀਤ ਪ੍ਰਧਾਨ ਕਾਦੀਆ, ਹਰਜੀਤ ਸਿੰਘ ਬੈਂਸ, ਰਾਹੁਲ ਥਾਪਰ, ਨਿਰਮਲ ਦਾਸ, ਵਿਜੇ ਕੁਮਾਰ, ਮਾਸਟਰ ਬਲਕਾਰ ਸਿੰਘ, ਰਾਜਵੀਰ ਸਿੰਘ ਸੰਧਨੂੰ ਆਦਿ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।