100 ਪ੍ਰੈਗਾ ਕੈਪਸੂਲਾਂ ਸਮੇਤ ਇਕ ਕਾਬੂ
100 ਪ੍ਰੈਗਾ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
Publish Date: Fri, 13 Mar 2026 07:42 PM (IST)
Updated Date: Fri, 13 Mar 2026 07:45 PM (IST)
ਕੰਗ ਪੰਜਾਬੀ ਜਾਗਰਣ ਨਡਾਲਾ : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਡਾਲਾ ਪੁਲਿਸ ਨੇ ਇਕ ਵਿਅਕਤੀ ਨੂੰ 100 ਪ੍ਰੈਗਾ ਕੈਪਸੂਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਭੈੜੇ ਅਨਸਰਾਂ ਦੀ ਤਲਾਸ਼ ਵਿਚ ਕਸਬਾ ਨਡਾਲਾ ਦੇ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੂੰ ਇਤਲਾਹ ਮਿਲੀ ਕਿ ਰੰਜੀਵ ਕੁਮਾਰ ਪੁੱਤਰ ਦੇਵਰਾਜ ਵਾਸੀ ਮੁਹੱਲਾ ਪੰਡਤਾਂ ਨਡਾਲਾ, ਥਾਣਾ ਸੁਭਾਨਪੁਰ, ਜੋ ਪ੍ਰੈਗਾ ਕੈਪਸੂਲ ਵੇਚਣ ਦਾ ਧੰਦਾ ਕਰਦਾ ਹੈ, ਅੱਜ ਵੀ ਨਡਾਲਾ ਤੋਂ ਬਾਮੂਵਾਲ ਰੋਡ ‘ਤੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਉਕਤ ਥਾਂ ‘ਤੇ ਰੇਡ ਕੀਤੀ। ਰੇਡ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 100 ਪ੍ਰੈਗਾ ਕੈਪਸੂਲ ਬਰਾਮਦ ਹੋਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।