ਪੱਤਰ ਪੇ੍ਰਰਕ, ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਭਬਿਆਣਾ ਵਿਖੇ ਉਸ ਵੇਲੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਜਦੋਂ ਘਰ ਵਿਚ ਇਕੱਲੇ ਰਹਿ ਰਹੇ ਇਕ ਵਿਅਕਤੀ ਦੀ ਖੂਨ ਨਾਲ ਲੱਥ ਪੱਥ ਲਾਸ਼ ਇਕ ਫੇਰੀ ਲਾਉਣ ਵਾਲੇ ਨੇ ਦੇਖੀ ਜਿਸ ਦੀ ਸੂਚਨਾ ਉਸ ਵਲੋਂ ਪਿੰਡ ਵਾਸੀਆਂ ਨੂੰ ਦਿੱਤੀ ਸੂਚਨਾ ਮਿਲਦੇ ਸਾਰ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਸੂਚਨਾ ਮਿਲਦੇ ਸਾਰ ਡੀ ਐੱਸ ਪੀ ਫਗਵਾੜਾ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁਜੇ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।

ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਤਰਲੋਚਨ ਸਿੰਘ ਨੇ ਦਸਿਆ ਕਿ ਮਿ੍ਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ ਵਾਸੀ ਪਿੰਡ ਭਬਿਆਣਾ ਵਜੋਂ ਹੈ ਅਤੇ ਉਕਤ ਵਿਅਕਤੀ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਉਨਾਂ੍ਹ ਦਸਿਆ ਕਿ ਪਿੰਡ ਦੇ ਰਹਿਣ ਵਾਲੇ ਅਜੇ ਕੁਮਾਰ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜੋ ਕਿ ਨਸ਼ੇ ਦਾ ਆਦੀ ਹੈ । ਮੌਕੇ 'ਤੇ ਪਹੁੰਚੇ ਡੀਐੱਸਪੀ ਫਗਵਾੜਾ ਜਸਪ੍ਰਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਦਾ ਕਤਲ ਹੋ ਗਿਆ ਉਨਾਂ੍ਹ ਵੱਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਮਾਮਲੇ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਇਸ ਮਾਮਲੇ 'ਚ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨਾਂ੍ਹ ਕਿਹਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।