ਬੇਗੋਵਾਲ ਵਿਖੇ ਸਜਾਈ ਗਈ ਪ੍ਰਭਾਤ ਫੇਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਗੋਵਾਲ ਵਿਖੇ ਸਜਾਈ ਗਈ ਪ੍ਰਭਾਤ ਫੇਰੀ
Publish Date: Tue, 24 Nov 2026 06:56 PM (IST)
Updated Date: Tue, 24 Nov 2026 06:58 PM (IST)
ਸਾਬਕਾ ਐੱਸਜੀਪੀਸੀ ਪ੍ਰਧਾਨ ਨੇ ਸੰਗਤ ਨੂੰ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ, ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤਾਂ ’ਤੇ ਚੱਲਣ ਦੀ ਦਿੱਤੀ ਪ੍ਰੇਰਨਾ ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬੇਗੋਵਾਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਤੋਂ ਅੰਮ੍ਰਿਤ ਵੇਲੇ ਤੋਂ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਗੁਰਬਾਣੀ ਦਾ ਜਾਪ ਕਰਦੀ ਹੋਈ ਪ੍ਰਭਾਤ ਫੇਰੀ ਬੇਗੋਵਾਲ ਦੇ ਸਾਬਕਾ ਕੌਂਸਲਰ ਤੇ ਮੌਜੂਦਾ ਕੌਂਸਲਰ ਪ੍ਰੋਫੈਸਰ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਹੁੰਚੀ, ਜਿੱਥੇ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ ਤੌਰ ’ਤੇ ਪੁੱਜੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੇ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਹੈੱਡਮਾਸਟਰ ਕਰਨੈਲ ਸਿੰਘ, ਰਾਮ ਪਵਿੱਤਰ ਸਿੰਘ, ਕੈਪਟਨ ਸੁਖਦੇਵ ਸਿੰਘ, ਅਜੀਤ ਸਿੰਘ, ਰਾਜਿੰਦਰ ਸਿੰਘ ਲਾਡੀ, ਗਿਆਨੀ ਕੁਲਵੰਤ ਸਿੰਘ, ਹਰਵਿੰਦਰ ਸਿੰਘ ਪੱਪੂ, ਸੁਖਚੈਨ ਸਿੰਘ ਮੰਗਾ, ਦਲਜੀਤ ਕੌਰ ਸਾਬਕਾ ਐਮ ਸੀ, ਨਰਿੰਦਰ ਕੌਰ, ਗਿਆਨੀ ਭੁੱਲਾ ਸਿੰਘ, ਬਲਬੀਰ ਸਿੰਘ, ਸੁਖਚੈਣ ਸਿੰਘ ਗੁਰਬਚਨ ਸਿੰਘ ਜਗਤਾਰ ਸਿੰਘ, ਕੈਪਟਨ ਬਲਵੰਤ ਸਿੰਘ ਜਰਨੈਲ ਸਿੰਘ ਬਲਕਾਰ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ ਤੇ ਹੋਰ ਕਈ ਹਾਜ਼ਰ ਸਨ।