- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਹ ਭਰਪੂਰ ਮਾਰਚ*

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਪੰਜਾਬ ਸਰਕਾਰ ਪ੍ਰਤੀ ਰੋਸ ਦਾ ਪ੍ਰਗਟਾਵਾ ਕਰਨ ਲਈ ਅੱਜ ਸੰਗਰੂਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੀਤਾ ਗਿਆ। ਪਿਛਲੇ ਸਵਾ ਚਾਰ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੰਭੀਰਤਾ ਨਹੀਂ ਵਿਖਾਈ। ਵਾਰ-ਵਾਰ ਮੀਟਿੰਗ ਦੀ ਤਰੀਕ ਦੇ ਕੇ ਮੀਟਿੰਗਾਂ ਕਰਨ ਤੋਂ ਵਾਰ-ਵਾਰ ਗੁੱਝੀ ਸਾਜ਼ਿਸ਼ ਅਧੀਨ ਪਾਸਾ ਵੱਟਿਆ ਜਾ ਰਿਹਾ ਹੈ ਜਿਸ ਕਰ ਕੇ ਪੈਨਸ਼ਨਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਭਰਿਆ ਪਿਆ ਹੈ।
ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ ਅਤੇ ਜੁਆਇੰਟ ਪੈਨਸ਼ਨਰ ਫਰੰਟ ਫਗਵਾੜਾ ਦੇ ਆਗੂ ਹੰਸ ਰਾਜ ਬੰਗੜ ਦੀ ਅਗਵਾਈ ਵਿੱਚ ਸੂਬਾਈ ਸੰਗਰੂਰ ਰੈਲੀ ਅਤੇ ਮਾਰਚ ਵਿੱਚ ਸ਼ਾਮਲ ਹੋਣ ਲਈ ਪੈਨਸ਼ਨਰਾਂ ਦਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਇਆ। ਕਾਫ਼ਲੇ ਵਿੱਚ ਗਿਆਨ ਚੰਦ ਨਈਅਰ, ਕੁਲਦੀਪ ਸਿੰਘ ਕੌੜਾ, ਪ੍ਰਮੋਦ ਕੁਮਾਰ ਜੋਸ਼ੀ, ਸਤਪਾਲ ਸਿੰਘ ਖੱਟਕੜ, ਰਾਮ ਲੁਭਾਇਆ ਰਿਹਾਣਾ ਜੱਟਾਂ, ਸੀਤਲ ਰਾਮ ਬੰਗਾ, ਮਹਿੰਦਰ ਪਾਲ ਮੌਲੀ, ਰਤਨ ਸਿੰਘ, ਮਾ. ਗਿਆਨ ਚੰਦ, ਬਲਬੀਰ ਸਿੰਘ ਕੂਨਰ, ਰਤਨ ਸਿੰਘ ਖਲਵਾੜਾ ਹਰਭਜਨ ਲਾਲ ਕੌਲ, ਮੋਹਣ ਲਾਲ ਰਤਨ, ਹਰੀ ਰਾਮ ਚੋਟ, ਕੇਕੇ ਪਾਂਡੇ ਆਦਿ ਜੁਝਾਰੂ ਪੈਨਸ਼ਨਰ ਸਾਥੀ ਸ਼ਾਮਲ ਹੋਏ।
ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ 2.59 ਦਾ ਗੁਣਾਂਕ ਲਾਗੂ ਕਰਨ, 18 ਫ਼ੀਸਦੀ ਡੀਏ ਦੀ ਕਿਸ਼ਤ ਦੇਣ, ਪੈਨਸ਼ਨ ਰੀਵਾਈਜ਼ ਦੇ ਬਕਾਏ ਇੱਕੋ ਵਾਰ ਦੇਣ, ਮੈਡੀਕਲ ਭੱਤਾ 2000 ਰੁਪਏ ਮਹੀਨਾ ਕਰਨ, ਟੈਨਸ਼ਨ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਅੱਜ ਦੀ ਵਿਸ਼ਾਲ ਸੂਬਾਈ ਰੈਲੀ ਸੰਗਰੂਰ ਵਿਖੇ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸਮੂਹ ਵਰਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾਈ ਰੈਲੀ ਅਤੇ ਰੋਸ ਭਰਪੂਰ ਮਾਰਚ ਵੀ ਕੀਤਾ ਜਾ ਰਿਹਾ ਹੈ, ਉਸ ਵਿੱਚ ਵੀ ਪੰਜਾਬ ਭਰ ਤੋਂ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਰੈਲੀ ਅਤੇ ਕੀਤੇ ਗਏ ਰੋਹ ਮਾਰਚ ਦੇ ਦਬਾਅ ਅਧੀਨ ਸਿਵਲ ਪ੍ਰਸ਼ਾਸਨ ਸੰਗਰੂਰ ਵਲੋਂ 12 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਪੱਤਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਆਗੂਆਂ ਨੂੰ ਸੌਂਪਿਆ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਈ ਤਾਂ ਪਹਿਲੀ ਅਕਤੂਬਰ ਤੋਂ ਸੰਗਰੂਰ ਵਿਖੇ ਗ੍ਰਿਫਤਾਰੀਆਂ ਦੇਣੀਆਂ ਸ਼ੁਰੂ ਕੀਤੀਆਂ ਜਾਣਗੀਆਂ।