ਅਰਮੀਨੀਆ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਵਿਧਵਾ ਮਾਂ ਦਾ ਸੀ
Publish Date: Tue, 30 Dec 2025 10:23 PM (IST)
Updated Date: Tue, 30 Dec 2025 10:26 PM (IST)

ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ, ਪਰਿਵਾਰ ਡੂੰਘੇ ਸਦਮੇ ’ਚ, ਸੰਤ ਸੀਚੇਵਾਲ ਨੂੰ ਲਾਸ਼ ਭਾਰਤ ਮੰਗਵਾਉਣ ਦੀ ਕੀਤੀ ਅਪੀਲ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਘਰ ਦੀ ਗਰੀਬੀ ਦੂਰ ਕਰਨ ਤੇ ਪਰਿਵਾਰ ਦਾ ਭਵਿੱਖ ਸੁਨਹਿਰਾ ਬਣਾਉਣ ਦੇ ਸੁਪਨੇ ਨਾਲ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅਰਮੀਨੀਆ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਸ਼ਹਿਰ ਅਤੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਹਿਚਾਣ ਕਮਲ ਕੁਮਾਰ (21) ਪੁੱਤਰ ਬਲਵਿੰਦਰ ਸਿੰਘ, ਵਾਸੀ ਮੁਹੱਲਾ ਪੰਡੋਰੀ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਮ੍ਰਿਤਕ ਕਮਲ ਕੁਮਾਰ ਅਜੇ ਕੁਆਰਾ ਸੀ ਅਤੇ ਲਗਭਗ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਤਲਾਸ਼ ਵਿਚ ਅਰਮੀਨੀਆ ਗਿਆ ਸੀ, ਜਿਥੇ ਉਹ ਇਕ ਹੋਟਲ ਵਿਚ ਮਿਹਨਤ-ਮਜ਼ਦੂਰੀ ਕਰਦਾ ਸੀ। ਪਰਿਵਾਰ ਮੁਤਾਬਕ 27 ਦਿਸੰਬਰ ਦੀ ਰਾਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਕਮਲ ਕੁਮਾਰ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਸਹਾਰਾ ਸੀ ਅਤੇ ਉਸ ਦੀ ਮੌਤ ਨਾਲ ਵਿਧਵਾ ਮਾਂ ਤੋਂ ਉਸ ਦਾ ਆਖ਼ਰੀ ਆਸਰਾ ਵੀ ਖ਼ਤਮ ਹੋ ਗਿਆ। ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ਲਈ ਇਹ ਸਦਮਾ ਅਸਹਿਨਸ਼ੀਲ ਬਣ ਗਿਆ ਹੈ। ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲੋਂ ਮਦਦ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਭਾਰਤ ਵਾਪਸ ਮੰਗਵਾਇਆ ਜਾਵੇ, ਤਾਂ ਜੋ ਪਰਿਵਾਰ ਆਪਣੇ ਹੱਥੀਂ ਅੰਤਿਮ ਸੰਸਕਾਰ ਕਰ ਸਕੇ। ਕੈਪਸ਼ਨ: 1.ਮ੍ਰਿਤਕ ਦੀ ਫਾਈਲ ਫੋਟੋ। 2.ਵਿਰਲਾਪ ਕਰਦੇ ਹੋਏ ਪਰਿਵਾਰਕ ਮੈਂਬਰ।