ਨਿਰਮਲ ਕੁਟੀਆ ’ਚ ਧਾਰਮਿਕ ਸਮਾਗਮ ਕਰਵਾਇਆ ਨਿਰਮਲ ਕੁਟੀਆ ਵਿਖੇ ਬੰਦੀ ਛੋੜ ਦਿਵਸ, ਮਘਰ ਮਹੀਨੇ ਦੀ ਸੰਗਰਾਂਦ ਤੇ ਬਰਸੀ ਸਮਾਗਮਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Tue, 17 Nov 2026 06:32 PM (IST)
Updated Date: Tue, 17 Nov 2026 06:33 PM (IST)
ਬੰਦੀ ਛੋੜ ਦਿਵਸ, ਮਘਰ ਮਹੀਨੇ ਦੀ ਸੰਗਰਾਂਦ ਤੇ ਬਰਸੀ ਸਮਾਗਮਾਂ ਨੂੰ ਸਮਰਪਿਤ ਰਿਹਾ ਸਮਾਗਮ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪਿੰਡ ਪੰਡਵਾ ਵਿਖੇ ਬੰਦੀ ਛੋੜ ਦਿਵਸ, ਮੱਘਰ ਮਹੀਨੇ ਦੀ ਸੰਗਰਾਂਦ ਤੇ ਬਰਸੀ ਸਮਾਗਮਾਂ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਕਰਕੇ ਕੀਤੀ ਗਈ। ਇਸ ਉਪਰੰਤ ਸਜੇ ਧਾਰਮਿਕ ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਇਹ ਸਮਾਗਮ ਮੱਘਰ ਮਹੀਨੇ ਦੀ ਸੰਗਰਾਂਦ, ਬੰਦੀ ਛੋੜ ਦਿਵਸ ਤੇ ਬਰਸੀ ਸਮਾਗਮਾਂ ਨੂੰ ਸਮਰਪਿਤ ਸੀ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਸੰਤਾਂ-ਮਹਾਂਪੁਰਸ਼ਾਂ ਵੱਲੋਂ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ ਤੇ ਗੁਰਮਤਿ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਪਹੁੰਚੇ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਸੰਤਾਂ-ਮਹਾਂਪੁਰਸ਼ਾਂ ਨੇ ਮਘਰ ਮਹੀਨੇ ਦੀ ਸੰਗਰਾਂਦ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਵਾਲੇ ਬਣਨ, ਵੱਧ ਤੋਂ ਵੱਧ ਨਾਮ ਸਿਮਰਨ ਕਰਨ ਤੇ ਆਪਣੇ ਜੀਵਨ ਵਿੱਚ ਸੱਚ, ਸੇਵਾ ਤੇ ਸਿਮਰਨ ਦੇ ਮਾਰਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਭਰੀ।