ਭਗਵਾਨ ਵਾਲਮੀਕਿ ਸਭਾ ਦਬੁਰਜੀ ’ਚ ਪ੍ਰਗਟ ਦਿਵਸ ਮਨਾਇਆ ਭਗਵਾਨ ਵਾਲਮੀਕ ਸਭਾ ਦਬੁਰਜੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ, ਪ੍ਰਸਿੱਧ ਕੀਰਤਨੀ ਜਥੇ ਨੇ ਕੀਤਾ ਸੰਗਤਾਂ ਨੂੰ ਨਿਹਾਲ
Publish Date: Mon, 26 Oct 2026 09:22 PM (IST)
Updated Date: Mon, 26 Oct 2026 09:25 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਗਵਾਨ ਵਾਲਮੀਕਿ ਸਭਾ ਪਿੰਡ ਦਬੁਰਜੀ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਪਿੰਡ ਦਬੁਰਜੀ ਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਵੱਡੀ ਗਿਣਤੀ ਸਾਧ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥਾ ਗੁਰੂ ਹਰ ਸਹਾਏ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਰਿਹਾ। ਸੰਗਤ ਨੇ ਕੀਰਤਨ ਦਾ ਆਨੰਦ ਮਾਣਦਿਆਂ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਭੇਟ ਕੀਤੀ। ਸਭਾ ਦੇ ਸਰਪ੍ਰਸਤ ਕਪਿਲ ਦੇਵ ਸੋਨੂੰ ਤੇ ਸਰਪ੍ਰਸਤ ਲਾਲ ਚੰਦ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਪਦੇਸ਼ਾਂ ਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸੱਚ, ਏਕਤਾ, ਭਾਈਚਾਰੇ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ। ਸਭਾ ਦੇ ਸਰਪ੍ਰਸਤਾਂ ਨੇ ਆਈਆਂ ਹੋਈਆਂ ਧਾਰਮਿਕ ਸ਼ਖਸੀਅਤਾਂ ਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਤੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਉਪਰੰਤ ਸੰਗਤਾਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪ੍ਰਸ਼ਾਦ ਗ੍ਰਹਿਣ ਕੀਤਾ। ਇਸ ਮੌਕੇ ਪ੍ਰਧਾਨ ਗੌਰਵ ਥਾਪਰ, ਵਾਈਸ ਪ੍ਰਧਾਨ ਸੁਰਿੰਦਰ ਅਟਵਾਲ, ਕੈਸ਼ੀਅਰ ਗੁਰਦੇਵ ਲਾਲ ਥਾਪਰ, ਬਾਬਾ ਅਸ਼ਵਨੀ ਸਮੇਤ ਸਮੂਹ ਸਭਾ ਮੈਂਬਰ ਤੇ ਵੱਡੀ ਗਿਣਤੀ ਵਿੱਚ ਸਾਧ ਸੰਗਤ ਹਾਜ਼ਰ ਸੀ।