ਬੰਦੀ ਛੋੜ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ
ਬੰਦੀ ਛੋੜ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ
Publish Date: Tue, 10 Nov 2026 08:10 PM (IST)
Updated Date: Tue, 10 Nov 2026 08:12 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਅਤੇ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾਦਾਇਕ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗਿਆਨ ਪੈਦਾ ਕਰਕੇ ਆਤਮਿਕ ਅਨੰਦ ਪ੍ਰਦਾਨ ਕਰਦੀ ਹੈ। ਇਸ ਮੌਕੇ ਸਮੂਹ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਸਤਿਬੀਰ ਸਿੰਘ ਚੰਦੀ, ਗੁਰਮੇਲ ਸਿੰਘ ਚੰਦੀ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਜਗਜੀਤ ਸਿੰਘ, ਸੁਰਜੀਤ ਸਿੰਘ ਸੋਹਲ, ਸੁਰਿੰਦਰ ਸਿੰਘ, ਹਰਭਜਨ ਸਿੰਘ, ਸੁਖਜਿੰਦਰ ਸਿੰਘ, ਸੁਖਜੀਤ ਸਿੰਘ ਬਾਂਸਲ, ਹਰਕਮਲ ਸਿੰਘ, ਹਰਵੀਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਮੰਗਲ ਸਿੰਘ ਸੇਖੋਂ, ਕੁਲਦੀਪ ਸਿੰਘ, ਸਮੇਤ ਸਮੂਹ ਸੰਗਤਾਂ ਹਾਜ਼ਰ ਸਨ ।