ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ
Publish Date: Sun, 20 Sep 2026 09:03 PM (IST)
Updated Date: Sun, 20 Sep 2026 09:05 PM (IST)
ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਹੋਈ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿੱਚ ਕੌਂਸਲਰ ਸੰਤਪ੍ਰੀਤ ਸਿੰਘ ਤੇ ਕੌਂਸਲਰ ਸਿਮਰਪ੍ਰੀਤ ਕੌਰ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਪਾਠ ਸਰਵਣ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੁਝਾਰ ਸਿੰਘ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਮਲੂਕ ਸਿੰਘ ਯੱਕੋਪੁਰ ਖੁਰਦ, ਭਾਈ ਹਰਪ੍ਰੀਤ ਸਿੰਘ ਡੱਲਾ ਤੇ ਭਾਈ ਕਿਰਪਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਪਾਠ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਨੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ ਜੀਵਨ ਅਧਿਆਤਮਿਕਤਾ, ਤਿਆਗ, ਸੰਜਮ ਤੇ ਸੇਵਾ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸਮਾਜ ਸੇਵੀ ਜਸਪ੍ਰੀਤ ਸਿੰਘ, ਸੰਦੀਪ ਕੌਰ ਚੀਮਾ ਪ੍ਰਧਾਨ ਨਗਰ ਕੌਂਸਲ, ਨਵਨੀਤ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਦੀਪਕ ਧੀਰ ਰਾਜੂ ਸਾਬਕਾ ਪ੍ਰਧਾਨ ਨਗਰ ਕੌਂਸਲ, ਅਸ਼ੋਕ ਮੋਗਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਕਸ਼ਮੀਰ ਸਿੰਘ ਨੰਬਰਦਾਰ, ਹਰਨੂਰ ਸਿੰਘ, ਬਲਜਿੰਦਰ ਸਿੰਘ ਪੀਏ, ਕਰਨ ਚੌਹਾਨ, ਅਨਿਲ ਭੋਲਾ, ਚੇਅਰਮੈਨ ਗੋਪਾਲ ਗੋਧਾਮ ਮਹਾਂਤੀਰਥ, ਗੁਰਪ੍ਰੀਤ ਸਿੰਘ ਸਾਬੀ, ਪ੍ਰਿੰਸੀਪਲ ਸੁਖਜੀਤ ਸਿੰਘ, ਮਾਸਟਰ ਰਵੀ ਵਾਹੀ, ਡਿੰਪਲ ਅਰੋੜਾ, ਮੈਨੇਜਰ ਤਰੁਣ ਟਕਸਾਲੀ, ਮਹਿਕਪ੍ਰੀਤ ਸਿੰਘ, ਅੰਸ਼ਦੀਪ ਸਿੰਘ, ਜਸਪ੍ਰੀਤ ਕੌਰ, ਗਗਨਦੀਪ ਕੌਰ, ਰੰਜਨ, ਮਨਿੰਦਰ ਕੌਰ, ਜਸਪਾਲ ਸਿੰਘ ਖੁਰਾਣਾ, ਸ਼ਰਨਜੀਤ ਸਿੰਘ, ਮੁਕੇਸ਼ ਚੌਹਾਨ, ਅਮਰੀਕ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।