ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Sat, 12 Sep 2026 09:50 PM (IST)
Updated Date: Sat, 12 Sep 2026 09:53 PM (IST)
--ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਦੇ ਸਰਵਪੱਖੀ ਵਿਕਾਸ ਲਈ ਵਿਚਾਰਾਂ ਦਾ ਉੱਤਮ ਭੰਡਾਰ ਹੈ : ਭਾਟੀਆ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਦਿਲਬਾਗ ਸਿੰਘ, ਭਾਈ ਗੁਰਪ੍ਰੀਤ ਸਿੰਘ (ਹਜ਼ੂਰੀ ਰਾਗੀ) ਦੇ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸਟੇਜ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਕਲਿਆਣਕਾਰੀ ਸੰਦੇਸ਼ ਦਿੰਦੀ ਹੈ ਤੇ ਮਾਨਵੀ ਸਮਾਜ ਦੇ ਸਰਵਪੱਖੀ ਵਿਕਾਸ ਲਈ ਪਵਿੱਤਰ ਵਿਚਾਰਾਂ ਦਾ ਉੱਤਮ ਭੰਡਾਰ ਹੈ। ਇਸ ਮੌਕੇ ਸਮਾਗਮ ਪ੍ਰਬੰਧਕਾਂ ਨੇ ਸਮੂਹ ਰਾਗੀ ਸਿੰਘਾਂ, ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਐਡਵੋਕੇਟ ਤੇਜ ਪਾਲ ਸਿੰਘ ਵਾਲੀਆ, ਤਹਿਸੀਲਦਾਰ ਸਤਿਬੀਰ ਸਿੰਘ ਚੰਦੀ, ਸੁਰਜੀਤ ਪਾਲ ਸਿੰਘ, ਭਗਵੰਤ ਸਿੰਘ ਚੀਮਾ, ਹਰਵੀਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਰਜੀਤ ਸਿੰਘ ਬਾਂਸਲ, ਗੁਰਮੇਲ ਸਿੰਘ ਚੰਦੀ, ਕਮਲਦੀਪ ਸਿੰਘ, ਅਰਜਨਪ੍ਰੀਤ ਸਿੰਘ, ਗੁਰਮੀਤ ਸਿੰਘ, ਮਹਿੰਦਰਪਾਲ, ਕਨਵਲਜੀਤ ਸਿੰਘ, ਸੁਖਜਿੰਦਰ ਸਿੰਘ, ਜੋਗਿੰਦਰ ਸਿੰਘ ਸਮੇਤ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਦੇ ਨੌਜਵਾਨਾਂ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।