ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Thu, 18 Jun 2026 10:50 PM (IST)
Updated Date: Thu, 18 Jun 2026 10:51 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ। ਸੁਲਤਾਨਪੁਰ ਲੋਧੀ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨਾਲ਼ ਕਥਾ ਵਿਚਾਰਾਂ ਦੀ ਸਾਂਝ ਪਾਉਦਿਆ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਤੇ ਧਰਮ ਪ੍ਰਚਾਰ ਕਮੇਟੀ ਤੋਂ ਭਾਈ ਹਰਵਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਦੇ ਗੁਣਾਂ ਨੂੰ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ ਦੱਸਿਆ। ਕਵੀਸ਼ਰੀ ਜਥੇ ਭਾਈ ਕਿਰਪਾਲ ਸਿੰਘ ਅਜਨਾਲਾ ਨੇ ਇਤਿਹਾਸਕ ਵਾਰਾਂ ਰਾਹੀਂ ਸੰਗਤਾਂ ਨਾਲ ਗੁਰਮਤਿ ਸਾਂਝ ਪਾਈ। ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਦਿਆ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਦੁਨੀਆ ਦੇ ਇਤਿਹਾਸ ਵਿਚ ਆਪਣਾ ਨਿਵੇਕਲਾ ਮੁਕਾਮ ਹੈ। ਉਨ੍ਹਾ ਦੀ ਬਿਰਤੀ ਸ਼ਾਂਤ, ਅਡੋਲ ਤੇ ਸਹਿਜ ਵਿਚ ਜੁੜੀ ਰਹਿੰਦੀ ਸੀ। ਇਸ ਸ਼ਹਾਦਤ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਜੋ ਕਿ ਸਾਰੀ ਮਨੁੱਖਤਾ ਲਈ ਪ੍ਰੇਰਨਾਸ੍ਰੋਤ ਬਣਿਆ। ਸੰਗਤਾਂ ਦਾ ਧੰਨਵਾਦ ਕਰਦਿਆਂ ਭਾਈ ਮੋਹਕਮ ਸਿੰਘ ਹੈੱਡ ਗ੍ਰੰਥੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਮੁੱਚਾ ਜੀਵਨ ਦੇਸ਼, ਕੌਮ ਤੇ ਮਨੁੱਖਤਾ ਦੇ ਵੱਡੇ ਹਿੱਤਾਂ ਦਾ ਕਲਿਆਣ ਕੀਤੀਆਂ ਅਣਗਿਣਤ ਕੁਰਬਾਨੀਆਂ ਨਾਲ ਭਰਪੂਰ ਹੈ। ਇਸ ਮੌਕੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੌਜਵਾਨ ਸੇਵਕ ਸਭਾ, ਜੋੜਾ ਘਰ ਸੇਵਕ ਸਭਾ, ਦਸਮੇਸ਼ ਸੇਵਕ ਜੱਥਾ ਆਦਿ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਸਡਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਇੰਚਾਰਜ ਭਾਈ ਕੁਲਵਿੰਦਰ ਸਿੰਘ, ਜਸਬੀਰ ਸਿੰਘ ਖਾਲਸਾ, ਭਾਈ ਰਛਪਾਲ ਸਿੰਘ, ਜਸਪਾਲ ਸਿੰਘ ਖੁਰਾਨਾ, ਹਰਭਜਨ ਸਿੰਘ, ਜਗਜੀਤ ਸਿੰਘ, ਸੁਖਰਾਜ ਸਿੰਘ, ਹਰਦਿਆਲ ਸਿੰਘ, ਉਂਕਾਰ ਸਿੰਘ, ਨਿਰੰਜਨ ਸਿੰਘ , ਬਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ, ਸਵਰਨ ਸਿੰਘ, ਜਸਬੀਰ ਸਿੰਘ ਰਾਣਾ, ਦਵਿੰਦਰ ਸਿੰਘ ਦੇਵ, ਮਨਪ੍ਰੀਤ ਸਿੰਘ ਮਨੀ, ਮਨਮੋਹਨ ਸਿੰਘ, ਯਾਦਵਿੰਦਰ ਸਿੰਘ,ਪਰਮਿੰਦਰ ਸਿੰਘ, ਬੋਹੜ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਬਾਬਾ ਅਮਰੀਕ ਸਿੰਘ, ਸਾਹਿਬ ਦੀਪ ਸਿੰਘ ਸਮੇਤ ਸਮੂਹ ਸੰਗਤ ਹਾਜ਼ਰ ਸੀ।