ਸੰਗਰਾਂਦ ਤੇ ਚਾਲੀ ਮੁਕਤਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਮਾਘ ਮਹੀਨੇ ਦੀ ਸੰਗਰਾਂਦ ਅਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Wed, 14 Jan 2026 07:03 PM (IST)
Updated Date: Thu, 15 Jan 2026 04:09 AM (IST)

ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਸਮੁੱਚੀ ਮਾਨਵਤਾ ਲਈ ਪ੍ਰੋਰਨਾਸਰੋਤ : ਭਾਈ ਮੋਹਕਮ ਸਿੰਘ ਕੈਪਸ਼ਨ : 14ਕੇਪੀਟੀ16,17 ਸਮਾਗਮ ਉਪਰੰਤ ਕਥਾਵਾਚਕ ਭਾਈ ਮੋਹਕਮ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਭਾਈ ਗੁਰਪ੍ਰੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸੁਰਜੀਤ ਸਿੰਘ ਸੋਹਲ ਅਤੇ ਹਾਜਰ ਸੰਗਤਾਂ। ਹਰਵੰਤ ਸਚਦੇਵਾ, ਪੰਜਾਬੀ ਜਾਗਰਣ ਕਪੂਰਥਲਾ : ਮਾਘ ਮਹੀਨੇ ਦੀ ਸੰਗਰਾਂਦ ਅਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਭਾਈ ਮੋਹਕਮ ਸਿੰਘ ਹਜ਼ੂਰੀ ਹੈਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਕਥਾ ਕਰਦਿਆਂ ਕਿਹਾ ਕਿ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਹਮੇਸ਼ਾ ਸਮੁੱਚੀ ਮਾਨਵਤਾ ਲਈ ਪ੍ਰੋਰਨਾਸ੍ਰੋਤ ਹੁੰਦੀ ਹੈ, ਚਾਲੀ ਮੁਕਤਿਆਂ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਪਿਆਰ, ਸਮਰਪਣ ਅਤੇ ਧਰਮ ਪ੍ਰਤੀ ਦ੍ਰਿੜਤਾ ਸਾਨੂੰ ਵੀ ਆਪਣੇ ਧਰਮ, ਦੇਸ਼ ਪ੍ਰਤੀ ਹਮੇਸ਼ਾ ਤਿਆਗ ਤੇ ਸੱਚੀ ਕੁਰਬਾਨੀ ਵਾਲੀ ਸੇਧ ਦਿੰਦੀ ਰਹੇਗੀ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ਼ਹੀਦ ਸਿੰਘਾਂ ਦਾ ਗੂਰੂ ਪ੍ਰਤੀ ਪਿਆਰ, ਵਿਸ਼ਵਾਸ ਤੇ ਸ਼ਹਾਦਤ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਆਪਣੇ ਧਰਮ ਪ੍ਰਤੀ ਦ੍ਰਿੜਤਾ ਦਾ ਸਾਰਥਿਕ ਸੁਨੇਹਾ ਹੈ। ਸਮਾਗਮ ਦੇ ਅੰਤ ਵਿਚ ਧੰਨਵਾਦ ਕਰਦਿਆਂ ਪ੍ਰਬੰਧਕਾ ਨੇ ਕਥਾ ਵਾਚਕ ਭਾਈ ਮੋਹਕਮ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਸੋਹਲ, ਤਰਵਿੰਦਰ ਮੋਹਨ ਸਿੰਘ ਭਾਟੀਆ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਥਿੰਦ, ਗੁਰਕਮਲ ਸਿੰਘ, ਸਾਹਿਬਪ੍ਰੀਤ ਸਿੰਘ, ਅਰਜਨ ਪ੍ਰੀਤ ਸਿੰਘ ਵਾਲੀਆ, ਸੁਖਦਰਸ਼ਨਪਾਲ ਸਿੰਘ, ਸੁਰਿੰਦਰ ਸਿੰਘ, ਸਖਜੀਤ ਸਿੰਘ ਬਾਂਸਲ, ਸੁਰਜੀਤ ਪਾਲ ਸਿੰਘ, ਗੁਰਮੇਲ ਸਿੰਘ ਚੰਦੀ, ਕੁਲਵਿੰਦਰ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।