ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਸਬੰਧੀ ਸੈਮੀਨਾਰ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਸੰਬੰਧੀ ਸੈਮੀਨਾਰ ਕਰਵਾਇਆ
Publish Date: Wed, 02 Sep 2026 06:34 PM (IST)
Updated Date: Thu, 03 Sep 2026 04:01 AM (IST)
- ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕੈਲੀਗ੍ਰਾਫੀ ਮੁਕਾਬਲੇ ਵੀ ਕਰਵਾਏ ਕੈਪਸ਼ਨ: 2ਕੇਪੀਟੀ6 ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਪ੍ਰਿੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਸੰਬੰਧੀ ਕਰਵਾਏ ਗਏ ਸੈਮੀਨਾਰ ਦਾ ਦ੍ਰਿਸ਼। ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਪ੍ਰਿੰਸੀਪਲ ਡਾ. ਜਸਮੀਤ ਸੇਠੀ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੈਲੀਗ੍ਰਾਫੀ ਮੁਕਾਬਲੇ ਵੀ ਕਰਵਾਏ ਗਏ । ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਹੈਪੀ ਕੁਮਾਰ ਜੀ ਨੇ ਗੁਰੂ ਰਵਿਦਾਸ ਜੀ ਦੇ ਬਾਣੀ ਅਤੇ ਵਿਚਾਰਧਾਰਾ ਸੰਬੰਧੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ । ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰੇ ਅਤੇ ਮਿਹਨਤ ਦੀ ਮਹੱਤਤਾ ਦਾ ਸੰਦੇਸ਼ ਦਿੱਤਾ । ਉਨ੍ਹਾਂ ਦੀ ਬਾਣੀ ਅੱਜ ਵੀ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਅਸਮਾਨਤਾ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ । ਇਸ ਮੌਕੇ ਡਾ. ਜਗਜੀਤ ਸਿੰਘ ਨੇ ਗੁਰੂ ਰਵੀਦਾਸ ਜੀ ਦੇ ਬੇਗਮਪੁਰਾ ਦੇ ਸੰਕਲਪ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ। ਪ੍ਰੋਫੈਸਰ ਕੁਲਵਿੰਦਰ ਕੁਮਾਰ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਅਜੋਕੇ ਸਮੇਂ ਵਿਚ ਇਸ ਦੀ ਪ੍ਰਸੰਗਿਕਤਾ ਸੰਬੰਧੀ ਵਿਚਾਰ ਪ੍ਰਗਟ ਕੀਤੇ। ਮੰਚ ਦਾ ਸੰਚਾਲਨ ਪ੍ਰੋ. ਹਰਸਿਮਰਨ ਕੌਰ ਨੇ ਕੀਤਾ। ਸੈਮੀਨਾਰ ਵਿਚ ਪ੍ਰੋ. ਦਲਜੀਤ ਕਲੇਰ, ਪ੍ਰੋ. ਵਿਪਨ ਕੁਮਾਰ , ਪ੍ਰੋ. ਗੁਰਵਿੰਦਰ ਕੌਰ ,ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਸੰਧਿਆ ਤੁਲੀ ਵੀ ਹਾਜ਼ਰ ਸਨ।