ਆਪ ਦਾ ਜ਼ਿਲ੍ਹਾ ਜੁਆਇੰਟ ਸਕੱਤਰ ਕਾਂਗਰਸ ‘ਚ ਸ਼ਾਮਲ ਆਮ ਆਦਮੀ ਪਾਰਟੀ ਨੂੰ ਝਟਕਾ, ਜ਼ਿਲ੍ਹਾ ਜੁਆਇੰਟ ਸਕੱਤਰ ਸੂਬੇਦਾਰ ਜੀਤ ਦਾਸ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ
Publish Date: Sun, 01 Nov 2026 07:22 PM (IST)
Updated Date: Sun, 01 Nov 2026 07:23 PM (IST)
ਸੂਬੇਦਾਰ ਜੀਤ ਦਾਸ ਪਰਿਵਾਰ ਤੇ ਸਾਥੀਆਂ ਸਮੇਤ ਪਾਰਟੀ ’ਚ ਹੋਏ ਸ਼ਾਮਲ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਸੂਬੇਦਾਰ ਜੀਤ ਦਾਸ ਨੇ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੂਬੇਦਾਰ ਜੀਤ ਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸੀਨੀਅਰ ਲੀਡਰਸ਼ਿਪ ਵੱਲੋਂ ਵਰਕਰਾਂ ਨੂੰ ਲੋੜੀਂਦਾ ਨੈਤਿਕ ਸਮਰਥਨ ਤੇ ਹੌਸਲਾ ਨਹੀਂ ਮਿਲ ਰਿਹਾ। ਉਨ੍ਹਾਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਉਹ ਵਿਰੋਧੀ ਧਿਰ ਵਿੱਚ ਹਨ, ਪਰ ਫਿਰ ਵੀ ਫਗਵਾੜਾ ਦੇ ਨਾਗਰਿਕ ਹੋਣ ਦੇ ਨਾਤੇ ਜਦੋਂ ਵੀ ਕਿਸੇ ਨੂੰ ਲੋੜ ਪੈਂਦੀ ਹੈ, ਉਹ ਲੋਕਾਂ ਦੀ ਮਦਦ ਲਈ ਅੱਗੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਧਾਲੀਵਾਲ ਵੱਲੋਂ ਲੋਕਾਂ ਨਾਲ ਬਣਾਈ ਗਈ ਸਿੱਧੀ ਸਾਂਝ ਤੇ ਲੋੜ ਵੇਲੇ ਮਿਲਣ ਵਾਲਾ ਸਹਿਯੋਗ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਇੱਕ ਅਹਿਮ ਕਾਰਨ ਹੈ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਮਹਿੰਦਰ ਸਿੰਘ ਗਿੱਲ, ਅਸ਼ਵਨੀ ਸ਼ਰਮਾ, ਕਸ਼ਮੀਰ ਲਾਲ, ਸੰਤੋਖ ਸਿੰਘ ਤੇ ਮੰਗਤ ਰਾਮ ਤੇ ਹੋਰਨਾਂ ਨੇ ਵੀ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਆਪ’ ਪਾਰਟੀ ਅਹਿਮ ਮੋਰਚਿਆਂ ’ਤੇ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਖਾਸ ਤੌਰ ’ਤੇ ਨਸ਼ਾ ਤਸਕਰੀ ਤੇ ਨਸ਼ਾ ਮਾਫੀਆ ’ਤੇ ਕਾਬੂ ਪਾਉਣ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਨਿਰਾਸ਼ਾ ਜ਼ਾਹਰ ਕੀਤੀ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਵਰਕਰ ਦਾ ਮਾਣ-ਸਤਿਕਾਰ ਕੀਤਾ ਜਾਵੇਗਾ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਵਰਕਰਾਂ ਦੀ ਭੂਮਿਕਾ ਅਹਿਮ ਹੈ ਤੇ ਨਵੇਂ ਸਾਥੀਆਂ ਦੇ ਤਜਰਬੇ ਤੇ ਸਹਿਯੋਗ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਨਰੇਸ਼ ਭਾਰਦਵਾਜ਼ ਸ਼ਹਿਰੀ ਬਲਾਕ ਪ੍ਰਧਾਨ ਫਗਵਾੜਾ, ਕੌਂਸਲਰ ਸੰਜੀਵ ਬੁੱਗਾ, ਕੌਂਸਲਰ ਬੰਟੀ ਵਾਲੀਆ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਰਣਜੀਤ ਕੌਰ ਰਾਣੀ, ਸੋਹਣ ਸਿੰਘ ਪਰਮਾਰ, ਅਸ਼ੋਕ ਸੰਧੀ, ਸੁਖਪਾਲ ਸਿੰਘ, ਹਰਵਿੰਦਰ ਸਿੰਘ, ਡਾ. ਅਸ਼ਵਨੀ ਪੀਪਾਰੰਗੀ, ਸੋਹਨ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।