ਰੈੱਡ ਰਿਬਨ ਕਲੱਬ ਨੇ ਸਲੋਗਨ ਰਾਇਟਿੰਗ ਮੁਕਾਬਲਾ ਕਰਵਾਇਆ
ਰੈੱਡ ਰਿਬਨ ਕਲੱਬ ਵੱਲੋਂ ਸਲੋਗਨ ਰਾਇਟਿੰਗ ਮੁਕਾਬਲਾ ਕਰਵਾਇਆ ਗਿਆ
Publish Date: Fri, 25 Sep 2026 10:14 PM (IST)
Updated Date: Fri, 25 Sep 2026 10:15 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ। ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਮਨੀ ਛਾਬੜਾ ਨੇ ਅਗਵਾਈ ਕਰਦੇ ਹੋਏ ਦਸਿਆ ਕਿ ਇਹ ਭਾਰਤ ਸਰਕਾਰ ਦੁਆਰਾ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇੱਕ ਬਹੁਤ ਹੀ ਮਹੱਤਵਪੂਰਨ ਮੁਹਿੰਮ ਹੈ। ਪੰਜਾਬ ਵਰਗੇ ਸੂਬੇ ਵਿੱਚ, ਜੋ ਲੰਬੇ ਸਮੇਂ ਤੋਂ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ, ਇਸ ਅਭਿਆਨ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸ ਵਿਚ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਅੰਜਲੀ, ਬੀਕਾਮ ਭਾਗ ਤੀਸਰੇ ਦੀ ਵਿਦਿਆਰਥਨ ਨੇ ਹਾਸਲ ਕੀਤਾ। ਦੂਸਰਾ ਸਥਾਨ ਰੁਚੀ, ਐੱਮਕਾਮ ਭਾਗ ਪਹਿਲਾ ਤੇ ਤੀਸਰਾ ਸਥਾਨ ਮੁਸਕਾਨ, ਐੱਮਕਾਮ ਭਾਗ ਪਹਿਲੇ ਦੀ ਵਿਦਿਆਰਥਣ ਨੇ ਹਾਸਲ ਕੀਤਾ। ਇਸ ਮੌਕੇ ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਸ਼ਿਲਪਾ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।