ਕਿਸਾਨ ਮਹਿਲਾ ਦਿਵਸ ਮੌਕੇ ਵਿਸ਼ੇਸ਼ ਕੈਂਪ ਲਗਾਇਆ ਪਿੰਡ ਮੇਤਲੇ ਖੈਰਾਬਾਦ ਵਿਖੇ ਕਿਸਾਨ ਮਹਿਲਾ ਦਿਵਸ ਮੌਕੇ ਵਿਸ਼ੇਸ਼ ਕੈਂਪ ਲਗਾਇਆ ਗਿਆ
Publish Date: Thu, 15 Oct 2026 08:35 PM (IST)
Updated Date: Thu, 15 Oct 2026 08:36 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਬੇਗੋਵਾਲ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਮਹਿਲਾ ਦਿਵਸ ਮੌਕੇ ਪਿੰਡ ਮੇਤਲੇ ਖੈਰਾਬਾਦ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਆਯੋਜਨ ਮਨਅਰਸ਼ਰੂਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਨਡਾਲਾ ਵੱਲੋਂ ਕੀਤਾ ਗਿਆ। ਇਸ ਮੌਕੇ ਮਨਅਰਸ਼ਰੂਪ ਕੌਰ ਨੇ ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਵਾਤਾਵਰਣ ਦੀ ਸੰਭਾਲ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਪਤੀ, ਪਿਤਾ, ਪੁੱਤਰਾਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਕੇ ਸਮਾਜ ਵਿੱਚ ਵੱਡਾ ਬਦਲਾਅ ਲਿਆ ਸਕਦੀਆਂ ਹਨ। ਉਨ੍ਹਾਂ ਨੇ ਕਿਸਾਨ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕਰਨ ਤੇ ਆਧੁਨਿਕ ਤੇ ਵਾਤਾਵਰਣ-ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਜ਼ੋਰ ਦਿੱਤਾ ਕਿ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਵਿੱਚ ਅਹਿਮ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਜਾਗਰੂਕ ਹੋਣਗੀਆਂ, ਤਾਂ ਪਰਿਵਾਰ ਤੇ ਸਮਾਜ ਵੀ ਜਾਗਰੂਕ ਹੋਵੇਗਾ। ਇਸ ਲਈ ਪਰਾਲੀ ਪ੍ਰਬੰਧਨ ਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਵਿੱਚ ਕਿਸਾਨ ਬੀਬੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ।