ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 16 ਨੂੰ ਲੱਗੇਗਾ ਵਿਸ਼ੇਸ਼ ਕੈਂਪ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 16 ਨੂੰ ਵਿਰਸਾ ਵਿਹਾਰ ਵਿਖੇ ਲੱਗੇਗਾ ਵਿਸ਼ੇਸ਼ ਕੈਂਪ
Publish Date: Fri, 13 Feb 2026 09:51 PM (IST)
Updated Date: Fri, 13 Feb 2026 09:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਕਪੂਰਥਲਾ ਬਲਵਿੰਦਰ ਜੀਤ ਸਿੰਘ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 16 ਫਰਵਰੀ ਨੂੰ ਵਿਰਸਾ ਵਿਹਾਰ ਵਿਖੇ ਸਵੇਰੇ 9 ਤੋਂ 2 ਵਜੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਇਸ ਕੈਂਪ ਵਿਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਸਿਹਤ ਜਾਂਚ ਤੋਂ ਇਲਾਵਾ ਮੁਫ਼ਤ ਦਵਾਈਆਂ ਤੇ ਟੈਸਟ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਅੱਖਾਂ ਦਾ ਇਲਾਜ ਕਰਵਾਉਣ ਆਉਣ ਵਾਲੇ ਬਜ਼ੁਰਗਾਂ ਦੀ ਅਸੈਸਮੈਂਟ ਕਰਕੇ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ। ਇਸਦੇ ਨਾਲ ਹੀ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ, -ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕਾਂ ਨੂੰ ਬੈਂਕਾਂ ਦੀਆਂ ਸਕੀਮਾਂ ਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਸ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।