ਸੰਵਿਧਾਨ ਦਿਵਸ ਮੌਕੇ ਅੱਜ ਹੋਵੇਗਾ ਵਿਸ਼ੇਸ਼ ਸਮਾਗਮ ਸੰਵਿਧਾਨ ਦਿਵਸ ਮੌਕੇ 27 ਨਵੰਬਰ ਨੂੰ ਹੋਵੇਗਾ ਵਿਸ਼ੇਸ਼ ਸਮਾਗਮ – ਗੁਰਮੇਲ ਸਿੰਘ ਜੀ (ਵਿਰਕ) ਕਰਨਗੇ ਕੌਮੀ ਝੰਡਾ ਲਹਿਰਾਉਣ ਦੀ ਰਸਮ
Publish Date: Thu, 26 Nov 2026 08:26 PM (IST)
Updated Date: Thu, 26 Nov 2026 08:28 PM (IST)
– ਗੁਰਮੇਲ ਸਿੰਘ ਵਿਰਕ ਕਰਨਗੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੀ ਗੁਰੂ ਰਵਿਦਾਸ ਸਭਾ (ਰਜਿ.) ਅਰਬਨ ਅਸਟੇਟ ਫਗਵਾੜਾ ਵੱਲੋਂ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਡਾ. ਅੰਬੇਡਕਰ ਭਵਨ, ਅਰਬਨ ਅਸਟੇਟ ਫਗਵਾੜਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਭਾ ਦੇ ਸਤਿਕਾਰਯੋਗ ਗੁਰਮੇਲ ਸਿੰਘ ਵਿਰਕ ਅਮਰੀਕਾ ਤੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਸਵੇਰੇ 10:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ, ਮੈਂਬਰ ਪਾਰਲੀਮੈਂਟ (ਲੋਕ ਸਭਾ), ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਗਮ ਦੌਰਾਨ ਸਭਾ ਵੱਲੋਂ ਚਲਾਏ ਜਾ ਰਹੇ ਕੰਪਿਊਟਰ ਕੋਰਸ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਜਾਣਗੇ। ਇਸੇ ਤਰ੍ਹਾਂ ਡਰੈੱਸ ਡਿਜ਼ਾਈਨਿੰਗ ਕੋਰਸ ਦੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਦੇਣ ਦੇ ਨਾਲ-ਨਾਲ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ ਜਾਣਗੀਆਂ, ਤਾਂ ਜੋ ਉਹ ਸਵੈ-ਰੁਜ਼ਗਾਰ ਰਾਹੀਂ ਆਤਮ-ਨਿਰਭਰ ਬਣ ਸਕਣ। ਸਭਾ ਦੇ ਪ੍ਰਧਾਨ ਜਗਨ ਨਾਥ ਬਾਂਸਲ, ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਦਰਦੀ, ਜਨਰਲ ਸਕੱਤਰ ਘਨਸ਼ਾਮ ਤੇ ਖਜ਼ਾਨਚੀ ਸਰਵਣ ਬਿਰਾਹ ਨੇ ਸਮੂਹ ਇਲਾਕਾ ਨਿਵਾਸੀਆਂ, ਸਮਾਜਿਕ ਜਥੇਬੰਦੀਆਂ, ਨੌਜਵਾਨਾਂ ਤੇ ਬੁੱਧੀਜੀਵੀਆਂ ਨੂੰ ਇਸ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਸਭਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਆਉਣ ਵਾਲੀ ਸੰਗਤ ਲਈ ਚਾਹ ਤੇ ਨਾਸ਼ਤੇ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ।