ਨੌਰਾ ਰਿਚਰਡਜ਼ ਦੇ 150ਵੇਂ ਜਨਮ ਵਰ੍ਹੇ ਨੂੰ ਸਮਰਪਿਤ ਲੈਕਚਰ ਕਰਵਾਇਆ ਨੌਰਾ ਰਿਚਰਡਜ਼ ਦੇ 150ਵੇਂ ਜਨਮ ਵਰ੍ਹੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
Publish Date: Fri, 13 Nov 2026 09:40 PM (IST)
Updated Date: Fri, 13 Nov 2026 09:42 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪੰਜਾਬੀ ਵਿਭਾਗ ਤੇ ਸਾਹਿਤ ਸਭਾ ਵੱਲੋਂ ਪ੍ਰਿੰਸੀਪਲ ਡਾ. ਜਸਮੀਤ ਸੇਠੀ ਦੀ ਯੋਗ ਅਗਵਾਈ ਵਿਚ ਪੰਜਾਬੀ ਰੰਗ-ਮੰਚ ਦੀ ਉੱਘੀ ਹਸਤੀ ਨੌਰਾ ਰਿਚਰਡਜ਼ ਦੇ 150ਵੇਂ ਜਨਮ ਵਰ੍ਹੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨੌਰਾ ਰਿਚਰਡਜ਼ ਦੇ ਜੀਵਨ ਤੇ ਪੰਜਾਬੀ ਨਾਟਕ ਤੇ ਰੰਗਮੰਚ ਦੇ ਵਿਕਾਸ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਮੁੱਖ ਬੁਲਾਰੇ ਵਜੋਂ ਪ੍ਰੋ. ਹੈਪੀ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋ. ਹੈਪੀ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਨੌਰਾ ਰਿਚਰਡਜ਼ ਨੇ ਪੰਜਾਬ ਵਿੱਚ ਨਾਟਕ ਤੇ ਰੰਗਮੰਚ ਦੀਆਂ ਸੰਭਾਵਨਾਵਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਰੰਗਮੰਚ ਦੀਆਂ ਪਰੰਪਰਾਵਾਂ ਤੇ ਇਸ ਦੇ ਇਤਿਹਾਸਕ ਵਿਕਾਸ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਡਾ. ਜਗਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਰਾ ਨੇ ਨਾਟਕ ਨੂੰ ਸਿਰਫ਼ ਸਾਹਿਤਕ ਵਿਧਾ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਮੰਚਨ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ। ਉਨ੍ਹਾਂ ਨੇ ਨਵੇਂ ਨਾਟਕਕਾਰਾਂ ਤੇ ਕਲਾਕਾਰਾਂ ਨੂੰ ਉਤਸ਼ਾਹਿਤ ਕੀਤਾ ਤੇ ਪੰਜਾਬੀ ਰੰਗਮੰਚ ਨੂੰ ਇੱਕ ਨਵੀਂ ਪਛਾਣ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਦਲਜੀਤ ਕਲੇਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਵਿਪਨ ਕੁਮਾਰ, ਪ੍ਰੋ. ਕੁਲਵਿੰਦਰ ਕੁਮਾਰ ਤੇ ਵਿਦਿਆਰਥੀ ਹਾਜ਼ਰ ਸਨ।