ਐਂਟੀਕਰਪਸ਼ਨ ਐਸੋਸੀਏਸ਼ਨ ਬੇਗੋਵਾਲ ਨੇ ਕੀਤੀ ਵਿਸ਼ੇਸ਼ ਮੀਟਿੰਗ ਐਂਟੀਕਰਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਹੋਈ
Publish Date: Tue, 03 Nov 2026 06:49 PM (IST)
Updated Date: Tue, 03 Nov 2026 06:50 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਸਮਾਜ ਸੇਵੀ ਗਤੀਵਿਧੀਆਂ ਨੂੰ ਮੱਦੇਨਜ਼ਰ ਰੱਖਦਿਆਂ ਐਂਟੀਕਰਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਇੱਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੋਤ ਸਿੰਘ ਜੱਜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸਮਾਜ ਸੇਵਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਮਾਜਿਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਤੇ ਸ਼ਹਿਰ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮੈਂਬਰਾਂ ਨੇ ਸਮਾਜ ਦੀ ਬਿਹਤਰੀ ਤੇ ਲੋਕ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਤੇ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੋਤ ਸਿੰਘ ਜੱਜ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਲੈਕੇ ਇੱਕ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ, ਜਿਸ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਮਨਜੀਤ ਪਾਲ ਸਿੰਘ, ਸੰਗਤ ਸਿੰਘ ਸੁਦਾਮਾ, ਕੁਲਵੰਤ ਸਿੰਘ, ਹਰੀਸ਼ ਅਰੋੜਾ, ਸੁਖਚੈਨ ਸਿੰਘ ਮੁਰੱਬੀਆ, ਅਸ਼ੋਕ ਬੱਤਰਾ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਪ੍ਰੇਮ ਰਘਬੀਰ ਸਿੰਘ ਖਾਲਸਾ, ਕੌਂਸਲਰ ਦਲਜੀਤ ਸਿੰਘ ਮੰਡਾ, ਯਸ਼ਪਾਲ ਸਿੰਘ, ਜਗਜੀਤ ਸਿੰਘ ਦਾਰਾ, ਗੁਰਬਚਨ ਸਿੰਘ ਕਾਕਾ, ਰਾਜੂ ਘੋਤੜਾ, ਸਰਪੰਚ ਅਮਰੀਕ ਸਿੰਘ ਤੇ ਹੋਰ ਕਈ ਹਾਜ਼ਰ ਸਨ ।