ਲਾਇਨਜ਼ ਕਲੱਬ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਹੋਈ ਲਾਇਨਜ਼ ਕਲੱਬ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਹੋਈ
Publish Date: Fri, 30 Oct 2026 07:31 PM (IST)
Updated Date: Fri, 30 Oct 2026 07:34 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਦੀ ਇੱਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਤੇ ਸਮਾਜ ਸੇਵਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕਲੱਬ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਨੇ ਮੈਂਬਰਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਲੋੜਵੰਦਾਂ ਦੀ ਮਦਦ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਮਨੁੱਖਤਾ ਦੀ ਭਲਾਈ ਦਾ ਮਹੱਤਵਪੂਰਨ ਸਾਧਨ ਹੈ ਤੇ ਸਾਂਝੇ ਯਤਨਾਂ ਨਾਲ ਲੋੜਵੰਦ ਲੋਕਾਂ ਦੀ ਮਦਦ ਕਰਕੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਂਦੀ ਜਾ ਸਕਦੀ ਹੈ। ਮੀਟਿੰਗ ਦੌਰਾਨ ਮੈਂਬਰਾਂ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਗਤ ਸਿੰਘ ਸੁਦਾਮਾ, ਸੁਖਵਿੰਦਰ ਸਿੰਘ ਪ੍ਰੇਮ, ਅਮਰਜੋਤ ਸਿੰਘ ਜੱਜ, ਅਸ਼ੋਕ ਬੱਤਰਾ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਬਬਲਾ, ਸੰਨੀ ਸੁਦਾਮਾ, ਸੁਖਦੇਵ ਸਿੰਘ, ਸੰਦੀਪ ਕੁਮਾਰ ਤੇ ਹੋਰ ਕਈ ਹਾਜ਼ਰ ਸਨ।