- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲ਼ਾ ਸੰਘਿਆਂ ਵਿਖੇ ਪੈਨਸ਼ਨਰ ਐਸੋਸ਼ੀਏਸ਼ਨ ਸ਼ਹਿਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਹੋਈ

ਕਾਲਾ ਸੰਘਿਆਂ ’ਚ ਪੈਨਸ਼ਨਰ ਐਸੋਸੀਏਸ਼ਨ ਸ਼ਹਿਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਹੋਈ
ਸੁਖਵਿੰਦਰ ਸਿੰਘ ਸਿੱਧੂ, ਪੰਜਾਬੀ ਜਾਗਰਣ
ਕਾਲਾ ਸੰਘਿਆਂ : ਪੈਨਸ਼ਨਰ ਐਸੋਸੀਏਸ਼ਨ ਸ਼ਹਿਰੀ ਮੰਡਲ ਪੀਐੱਸਪੀਸੀਐੱਲ ਦੀ ਵਿਸ਼ੇਸ਼ ਮੀਟਿੰਗ ਕਾਲਾ ਸੰਘਿਆਂ ਵਿਖੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਪੈਨਸ਼ਨ ’ਚ 2:59 ਗੁਣਾਂਕ ਨਾਲ ਸੋਧ ਨਾ ਕਰਨਾ, ਮਹਿੰਗਾਈ ਭੱਤੇ ਦੀਆ ਕਿਸ਼ਤਾਂ ਨਾ ਦੇ ਕੇ ਜਨਵਰੀ 2016 ਤੋਂ ਲਾਗੂ ਹੋਣ ਵਾਲੇ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਰਹਿੰਦਾ ਹਿੱਸਾ ਜਾਰੀ ਨਾ ਕਰਨਾ ਆਦਿ ਮੰਗਾਂ ਪੂਰੀਆਂ ਨਾ ਕਰਨ ਕਰਕੇ ਮੁਲਾਜ਼ਮਾਂ ਵਿੱਚ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਵੱਲੋਂ ਵੀ 30 ਜੂਨ ਤੱਕ ਮਹਿੰਗਾਈ ਪੱਤੇ ਦੀਆਂ ਕਿਸ਼ਤਾਂ ਅਤੇ ਸਾਰਾ ਬਣਦਾ ਬਕਾਇਆ ਦੇਣ ਦੇ ਹੁਕਮ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਡਬਲ ਬੈਂਚ ਕੋਰਟ ਅੱਗੇ ਐੱਲਪੀਏ ਦਾਇਰ ਕਰਕੇ ਉਪਰੋਕਤ ਫੈਸਲੇ ਨੂੰ ਰੋਕਣ ਦੀ ਕੋਝੀ ਕੋਸ਼ਿਸ਼ ਕੀਤੀ ਹੈ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੋਰਟ ਦੇ ਹੁਕਮਾਂ ਅਨੁਸਾਰ ਮਹਿੰਗਾਈ ਪੱਤੇ ਦੀਆਂ ਕਿਸ਼ਤਾਂ ਅਤੇ ਹੋਰ ਬਣਦੇ ਬਕਾਏ ਦੇਣ ਤੋਂ ਬਚਿਆ ਜਾ ਸਕੇ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਸਕੀਮ ਨੋਟੀਫਿਕੇਸ਼ਨ ਜੋ ਕਿ ਵੈਸੇ ਵੀ ਅਧੂਰਾ ਸੀ ਤੇ ਖ਼ੁਦ ਨੋਟੀਫਿਕੇਸ਼ਨ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ ਤੇ ਬੇਰੁਜ਼ਗਾਰ ਨੌਜਵਾਨ ਵੀ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰੇ ਹੋਏ ਹਨ ਅਤੇ ਕੁਝ ਟੈਂਕੀਆਂ ਤੇ ਚੜ੍ਹਨ ਲਈ ਮਜ਼ਬੂਰ ਹਨ ਤੇ ਸਰਕਾਰ ਇਹਨਾਂ ਸੰਘਰਸ਼ਮਈ ਲੋਕਾਂ ਦੀ ਗੱਲ ਸੁਣਨ ਦੀ ਬਜਾਇ ਲਾਠੀਚਾਰਜ ਤੇ ਪਾਣੀ ਦੀ ਬੁਛਾੜਾਂ ’ਤੇ ਹੋਰ ਅਨੇਕਾਂ ਢੰਗਾਂ ਨਾਲ ਇਹਨਾਂ ਤੇ ਜ਼ੁਲਮ ਢਾਅ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਕਾਰਪੋਰੇਟਰਾਂ ਤੇ ਮਿਹਰਬਾਨ ਹੋ ਕੇ ਦੇਸ਼ ਲੁਟਾ ਰਹੀ ਹੈ ਤੇ ਪੰਜਾਬ ਸਰਕਾਰ ਵੀ ਇਸੇ ਰਾਹ ਤੇ ਤੁਰੀ ਹੋਈ ਹੈ ਪਰ ਜਾਗਦੀ ਜ਼ਮੀਰ ਵਾਲੇ ਲੋਕ ਹਮੇਸ਼ਾ ਦੀ ਤਰ੍ਹਾਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੇ ਰਹਿਣਗੇ।
ਇਸ ਮੌਕੇ ਯੂਨੀਅਨ ਦੇ ਸਰਕਲ ਕਮੇਟੀ ਮੈਂਬਰ ਗੁਰਬਚਨ ਚੰਦ ਉਚੇਚੇ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਬ੍ਰਿਜ ਮੋਹਨ, ਅਵਤਾਰ ਸਿੰਘ, ਅਮਰਦੀਪ ਤ੍ਰਿਖਾ, ਪ੍ਰਵੀਨ ਕੁਮਾਰ, ਉਰਮਿਲਾ ਸ਼ਰਮਾ ਸਮੇਤ ਹੋਰਨਾਂ ਮੈਂਬਰਾਂ ਨੇ ਵੀ ਸੰਬੋਧਨ ਕਰਦਿਆਂ ਕਰਦਿਆਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਲੋਕਾਂ ਨੂੰ ਇਕਜੁੱਟ ਹੋ ਕੇ ਅਵਾਜ਼ ਬੁਲੰਦ ਕਰਨ ਦੀ ਗੱਲ ਕੀਤੀ। ਸਕੱਤਰ ਬਲਦੇਵ ਰਾਜ ਵੱਲੋਂ ਸਟੇਜ ਦੀ ਕਾਰਵਾਈ ਬਾਖੂਬੀ ਚਲਾਉਂਦਿਆਂ ਪੈਨਸ਼ਨਰਾਂ ਤੇ ਆਮ ਲੋਕਾਂ ਨੂੰ ਲਾਮਬੰਦ ਹੋ ਕੇ ਸੰਘਰਸ਼ ਲਈ ਸੱਦਾ ਦਿੱਤਾ। ਇਸ ਮੌਕੇ ਮਾਹੀ ਲਾਲ, ਨਿਰੰਜਨ ਸਿੰਘ, ਰਣਧੀਰ ਸਿੰਘ, ਭਜਨ ਸਿੰਘ, ਨਵਲੇਕ ਕੁਮਾਰ, ਕਿਰਨਾਂ ਦੇਵੀ, ਸ਼ਾਂਤੀ ਦੇਵੀ, ਸੁਰਿੰਦਰ ਕੌਰ, ਰਵਿੰਦਰ ਕੌਰ ਆਦਿ ਮੈਂਬਰ ਹਾਜ਼ਰ ਸਨ।